24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ਮੀਨੀ ਵਿਵਾਦ ਨੂੰ ਲੈ ਕੇ ਫ਼ਾਜ਼ਿਲਕਾ ਨੇੜੇ ਕਿਸਾਨ ਦਾ ਕਤਲ • ਖੇਤ 'ਚ ਬਣਿਆ ਖਾਲ ਢਾਹੁਣ ਨੂੰ ਲੈ ਕੇ ਹੋਇਆ ਸੀ ਵਿਵਾਦ

Ad Position 21
No active advertisement
ਅਜੀਤ ਡੈਸਕ 05-06-2025

ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਉਪਮੰਡਲ ਅਧੀਨ ਆਉਂਦੇ ਪਿੰਡ ਸ਼ਾਹਪੁਰਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਤਲ ਤੋਂ ਬਾਅਦ ਅਰਨੀਵਾਲਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਦੀ ਮੋਰਚਰੀ ਵਿਚ ਰਖਵਾਇਆ ਹੈ | ਮਿ੍ਤਕ ਬੁੱਧ ਪ੍ਰਕਾਸ਼ ਸਿੰਘ ਦੇ ਭਰਾ ਛਿੰਦਰ ਪਾਲ ਸਿੰਘ ਨੇ ਦੱਸਿਆ ਕਿ ਤਿੰਨ ਸਾਲ ਤਿੰਨ ਸਾਲ ਪਹਿਲਾਂ ਉਸ ਦੇ ਚਾਚਾ ਦੀ ਵੀ ਇਨ੍ਹਾਂ ਹੀ ਜ਼ਮੀਨੀ ਖਾਲ਼ੇ ਨੂੰ ਲੈ ਕੇ ਹੱਤਿਆ ਕਰ ਦਿੱਤੀ ਗਈ ਸੀ | ਮਿ੍ਤਕ ਦੇ ਭਰਾ ਛਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਖੇਤ ਵਿਚ ਕੰਮ ਕਰ ਰਹੇ ਸਨ | ਇਸ ਦੌਰਾਨ ਗੁਆਂਢੀਆਂ ਨੇ ਨੇ ਉਹਨਾਂ ਦੀ ਜ਼ਮੀਨ ਦੇ ਪੱਕੇ ਨਾਲੇ ਨੂੰ ਤੋੜ ਦਿੱਤਾ, ਜਿਸ ਨੂੰ ਲੈ ਕੇ ਝਗੜਾ ਹੋ ਗਿਆ | ਉਨ੍ਹਾਂ ਕਿਹਾ ਕਿ ਉਕਤ ਗੁਆਂਢੀਆਂ ਨੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਬੁੱਧਪ੍ਰਕਾਸ਼ ਸਿੰਘ ਦਾ ਕਤਲ ਕਰ ਦਿੱਤਾ | ਮਿ੍ਤਕ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਲਗਪਗ ਤਿੰਨ ਸਾਲ ਪਹਿਲਾਂ ਇਸੇ ਨਾਲੇ ਦੇ ਵਿਵਾਦ ਵਿਚ ਉਸ ਦੇ ਪਿਤਾ ਬਲਵੀਰ ਸਿੰਘ ਦਾ ਵੀ ਕਤਲ ਕੀਤਾ ਗਿਆ ਸੀ | ਉਨ੍ਹਾਂ ਦੋਸ਼ ਲਾਇਆ ਕਿ ਪਹਿਲੇ ਮਾਮਲੇ ਵਿਚ ਜੋ ਲੋਕ ਬੇਕਸੂਰ ਕਰਾਰ ਦਿੱਤੇ ਗਏ ਸਨ, ਉਹੀ ਹੁਣ ਇਹ ਵਾਰਦਾਤ ਕਰ ਗਏ ਹਨ | ਪਹਿਲੀ ਵਾਰਦਾਤ 'ਚ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਸੀ ਕਿ ਹੁਣ ਇਕ ਹੋਰ ਪਰਿਵਾਰਕ ਮੈਂਬਰ ਦੀ ਹੱਤਿਆ ਹੋ ਗਈ | ਉੱਧਰ ਅਰਨੀਵਾਲਾ ਥਾਣੇ ਦੇ ਐੱਸ.ਐੱਚ.ਓ. ਅੰਗਰੇਜ਼ ਕੁਮਾਰ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਸਮੁੱਚੀ ਘਟਨਾ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਵਾਰਸਾਂ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਦੀ ਗਿ੍ਫ਼ਤਾਰੀ ਕਰ ਲਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਸਕੂਲ 'ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 1 ਗਿ੍ਫ਼ਤਾਰ
Ad Position 24