24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 05-06-2025

ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਡੱਬਵਾਲਾ ਕਲਾਂ ਡਾ. ਪੰਕਜ ਚÏਹਾਨ ਦੇ ਯੋਗ ਅਗਵਾਈ ਅਤੇ ਐੱਸ.ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਮੂਲਿਆਂਵਾਲੀ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ¢ ਮਲੇਰੀਆ ਬੁਖ਼ਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ¢ ਇਸ ਦÏਰਾਨ ਸਿਹਤ ਕਰਮਚਾਰੀ ਤਰਸੇਮ ਸਿੰਘ ਅਤੇ ਵਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ |¢ ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲ਼ੇ ਦੁਆਲੇ ਦੀ ਸਫ਼ਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ¢ ਜਿੱਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ ਉੱਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿਚ ਨਾ ਰੱਖਿਆ ਜਾਵੇ | ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫ਼ਤੇ ਵਿਚ ਇਕ ਦਿਨ ਸਫ਼ਾਈ ਕੀਤੀ ਜਾਵੇ¢

Ad Position 22
No active advertisement
ਪਿਛਲੀ ਖ਼ਬਰ ਲਾਹਣ ਬਰਾਮਦ, ਦੋਸ਼ੀ ਫ਼ਰਾਰ, ਪਰਚਾ ਦਰਜ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਫ਼ਾਜ਼ਿਲਕਾ ਨੇੜੇ ਕਿਸਾਨ ਦਾ ਕਤਲ • ਖੇਤ 'ਚ ਬਣਿਆ ਖਾਲ ਢਾਹੁਣ ਨੂੰ ਲੈ ਕੇ ਹੋਇਆ ਸੀ ਵਿਵ...
Ad Position 24