24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲਾਹਣ ਬਰਾਮਦ, ਦੋਸ਼ੀ ਫ਼ਰਾਰ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 05-06-2025
ਜਲਾਲਾਬਾਦ, 4 ਜੂਨ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਲਾਹਣ ਬਰਾਮਦ ਕਰਕੇ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਵਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਆਪਣੇ ਘਰ ਵਿਚ ਸ਼ਰਾਬ ਨਜੈਜ ਅਤੇ ਲਾਹਣ ਪਾਉਣ ਦਾ ਆਦੀ ਹੈ | ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਰੰਗੇ ਹੱਥੀ ਕਾਬੂ ਕੀਤਾ ਜਾ ਸਕਦਾ ਹੈ | ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਦਿਆਂ ਲਾਹਣ ਬਰਾਮਦ ਕੀਤੀ, ਪਰ ਉਕਤ ਵਿਅਕਤੀ ਘਰੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੇ 200 ਲੀਟਰ ਲਾਹਣ ਬਰਾਮਦ ਕਰਕੇ ਉਕਤ ਵਿਅਕਤੀ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੇ ਬਾਰਿਸ਼ ਕਰਕੇ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ
Ad Position 24