• ਇਸ ਛੱਪੜ ਰੂਪੀ ਸੜਕ ਤੋਂ ਅਕਸਰ ਹੀ ਲੰਘਦੇ ਹਨ ਸਿਆਸੀ ਨੁਮਾਇੰਦੇ ਅਤੇ ਜ਼ਿਲ੍ਹਾ ਅਧਿਕਾਰੀ
ਮੰਡੀ ਘੁਬਾਇਆ, 4 ਜੂਨ (ਅਮਨ ਬਵੇਜਾ)-ਫ਼ਿਰੋਜਪੁਰ ਫ਼ਾਜ਼ਿਲਕਾ ਰੋਡ ਸਥਿਤ ਮੰਡੀ ਘੁਬਾਇਆ ਕੋਲ ਇਹ ਹਾਈਵੇਅ ਬਾਰਸ਼ਾਂ ਦੇ ਦਿਨਾਂ ਵਿੱਚ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਹੈ ਅਤੇ ਕੋਈ ਵੀ ਇਸ ਦੀ ਸਾਰ ਲੈਣ ਵਾਲਾ ਨਹੀਂ ਹੈ¢ ਜਾਣਕਾਰੀ ਮੁਤਾਬਿਕ ਇਸ ਹਾਈਵੇਅ ਦੇ ਅਜਿਹੇ ਹਾਲਾਤ ਪਿਛਲੇ ਕਈ ਸਾਲਾਂ ਤੋ ਹਨ ਅਤੇ ਪਹਿਲਾ ਇਸ ਹਾਈਵੇਅ ਉ?ਪਰ ਚੇਤਕ ਇੰਟਰਪ੍ਰਾਇਜ਼ਜ਼ ਨਾਮਕ ਕੰਪਨੀ ਦਾ ਟੋਲ ਪਲਾਜ਼ਾ ਲੱਗਿਆ ਹੋਇਆ ਸੀ ਪਰ ਉਸ ਸਮੇਂ ਵੀ ਇਸ ਸਮੱਸਿਆ ਦਾ ਕੋਈ ਪੁਖ਼ਤਾ ਹੱਲ ਨਹੀਂ ਕੀਤਾ ਗਿਆ ਅਤੇ ਅੱਜ ਵੀ ਸਥਾਨਕ ਲੋਕ ਅਤੇ ਰਾਹਗੀਰ ਇਸ ਸਮੱਸਿਆ ਦਾ ਸੰਤਾਪ ਹੰਢਾਅ ਰਹੇ ਹਨ¢ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵੱਲੋਂ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਪਰ ਫਿਰ ਵੀ ਇਸ ਦਾ ਕੋਈ ਹੱਲ ਨਹੀਂ ਹੋ ਰਿਹਾ ਅਤੇ ਆਮ ਦਿਨਾਂ ਵਿੱਚ ਇਸ ਸੜਕ ਦੇ ਥਾਂ ਥਾਂ ਤੋ ਟੁੱਟੇ ਹੋਣ ਕਰਕੇ ਕਈ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਬਾਰਸ਼ ਵਾਲੇ ਦਿਨਾਂ ਵਿੱਚ ਇਹ ਹਾਈਵੇਅ ਲੋਕਾਂ ਲਈ ਜੀਅ ਦਾ ਜੰਜਾਲ ਬਣ ਜਾਂਦਾ ਹੈ ਤੇ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਹੈ ਤੇ ਬੱਸਾਂ ਦੇ ਰਾਹਗੀਰ ਅਤੇ ਦੋ ਪਹੀਆਂ ਵਾਹਨਾਂ ਦੇ ਰਾਹਗੀਰਾਂ ਸਮੇਤ ਸਕੂਲੀ ਵਿਦਿਆਰਥੀਆਂ ਦਾ ਆਪਣੀ ਮੰਜ਼ਿਲ ਤੱਕ ਪਹੁੰਚਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਆਪਣਾ ਜਾਨੀ ਮਾਲੀ ਨੁਕਸਾਨ ਸਹਿਣ ਲਈ ਮਜਬੂਰ ਹੋ ਜਾਂਦੇ ਹਨ¢ ਇੱਥੇ ਇਹ ਵੀ ਦੱਸਣਯੋਗ ਹੈ ਕਿ ਸਥਾਨਕ ਲੋਕਾਂ ਅਨੁਸਾਰ ਜਦੋਂ ਟੋਲ ਪਲਾਜ਼ਾ ਚੱਲਦਾ ਸੀ ਤਾਂ ਉਨ੍ਹਾਂ ਨੂੰ ਕਹਿ ਕੇ ਸੜਕ ਉ?ਪਰ ਖੜੇ ਪਾਣੀ ਨੂੰ ਕਢਵਾ ਲਿਆ ਜਾਂਦਾ ਸੀ ਪਰ ਹੁਣ ਟੋਲ ਪਲਾਜ਼ਾ ਬੰਦ ਹੋਣ ਕਰਕੇ ਕੋਈ ਵੀ ਅਧਿਕਾਰੀ ਸੁਣਵਾਈ ਕਰਨ ਨੂੰ ਤਿਆਰ ਨਹੀਂ ਤੇ ਇੱਥੇ ਇਹ ਵੀ ਚਿੰਤਾ ਦਾ ਵਿਸ਼ਾ ਹੈ ਕਿ ਕਈ ਸਿਆਸੀ ਆਗੂ ਅਤੇ ਜ਼ਿਲ੍ਹਾ ਅਧਿਕਾਰੀ ਇਸ ਛੱਪੜ ਰੂਪੀ ਸੜਕ ਤੋਂ ਜਾਂ ਤਾਂ ਅੱਖਾਂ ਬੰਦ ਕਰਕੇ ਲੰਘਦੇ ਹਨ ਜਾਂ ਫਿਰ ਆਮ ਲੋਕਾਂ ਦੀ ਇਸ ਸਮੱਸਿਆ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿਉਂਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਅਣਦੇਖੀ ਕਰਕੇ ਸਥਾਨਕ ਲੋਕ ਅਤੇ ਰਾਹਗੀਰ ਆਪਣਾ ਜਾਨੀ ਮਾਲੀ ਨੁਕਸਾਨ ਸਹਿਣ ਲਈ ਮਜਬੂਰ ਹੋ ਰਹੇ ਹਨ¢ ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ਸਮੱਸਿਆ ਦਾ ਜਲਦੀ ਹੱਲ ਕਰੇ¢ ਜਦੋਂ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਹਮੇਸ਼ਾ ਦੀ ਤਰ੍ਹਾਂ ਫ਼ੋਨ ਨਹੀਂ ਚੁੱਕਿਆ ਗਿਆ ਅਤੇ ਜੇਕਰ ਜ਼ਿਲ੍ਹਾ ਮੁਖੀ ਦਾ ਇਨ੍ਹਾਂ ਗੈਰ ਜ਼ੁੰਮੇਵਾਰਾਨਾਂ ਰਵੱਈਆ ਹੈ ਤਾਂ ਹੇਠਲੇ ਅਧਿਕਾਰੀਆਂ ਤੋਂ ਆਮ ਲੋਕ ਕੀ ਉਮੀਦ ਕਰ ਸਕਦੇ ਹਨ¢ ਇਸ ਬਾਬਤ ਜਦੋਂ ਸਟੇਟ ਹਾਈਵੇਅ ਦੇ ਕਾਰਜਕਾਰੀ ਇੰਜੀਨੀਅਰ ਮਨਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਮੀਟਿੰਗ ਵਿਚ ਹੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਐੱਸ.ਡੀ.ਓ ਨਾਲ ਅੱਧੇ ਘੰਟਾ ਬਾਅਦ ਵਿਚ ਗੱਲ ਕਰ ਲਓ ਤੁਹਾਨੂੰ ਸਭ ਦੱਸ ਦੇਣਗੇ¢