• ਨਸ਼ਿਆਂ ਦੀ ਦਲਦਲ 'ਚੋਂ ਕੱਢਣ ਦੇ ਨਾਲ-ਨਾਲ ਸਕਿੱਲ ਕੋਰਸ ਕਰਵਾ ਕੇ ਦਿੱਤਾ ਜਾਵੇਗਾ ਰੋਜ਼ਗਾਰ-ਨਰਿੰਦਰ ਪਾਲ ਸਿੰਘ ਸਵਨਾ
ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਉਲੀਕੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵਲੋਂ ਵੀ ਮੁਹਿੰਮ ਨੂੰ ਸਫਲ ਬਣਾਉਣ ਵਿਚ ਭਰਪੂਰ ਸਾਥ ਮਿਲ ਰਿਹਾ ਹੈ¢ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖ਼ੁਸ਼ਬੂ ਸਵਨਾ ਦੇ ਪਹੁੰਚਣ 'ਤੇ ਨÏਜਵਾਨਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਝੰਡੇ ਚੱਕ ਕੇ ਨਸ਼ਾ ਮੁਕਤੀ ਯਾਤਰਾ ਦਾ ਪਿੰਡਾਂ ਵਿਖੇ ਪਹੁੰਚਣ 'ਤੇ ਸਵਾਗਤ ਕੀਤਾ | ਵਿਧਾਇਕ ਸ੍ਰੀ ਸਵਨਾ ਨੇ ਪਿੰਡ ਕੋਇਲ ਖੇੜਾ, ਬਕੈਣ ਵਾਲਾ ਤੇ ਜੰਡਵਾਲਾ ਮੀਰਾਸਾਂਗਲਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਵੇਖਿਆ ਗਿਆ ਸੁਪਨਾ ਨÏਜਵਾਨਾਂ ਦੇ ਸਹਿਯੋਗ ਸਦਕਾ ਹੀ ਪੂਰਾ ਕੀਤਾ ਜਾ ਸਕਦਾ ਹੈ ਲਤੇ ਲੋਕਾਂ ਵਲੋਂ ਦਿੱਤੇ ਯੋਗਦਾਨ ਤਹਿਤ ਪਿਛਲੇ ਤਿੰਨ ਮਹੀਨਿਆਂ ਦÏਰਾਨ ਨਸ਼ਾ ਤਸਕਰਾਂ ਖ਼ਿਲਾਫ਼ ਅਨੇਕਾਂ ਕਾਰਵਾਈਆਂ ਕੀਤੀਆਂ ਗਈਆਂ ਹਨ¢ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਜਾ ਰਿਹਾ ਤੇ ਗ਼ਲਤ ਤਰੀਕੇ ਨਾਲ ਬਣਾਈਆਂ ਗਈਆਂ ਪ੍ਰੋਪਰਟੀਆਂ ਨੂੰ ਵੀ ਢਾਇਆ ਜਾ ਰਿਹਾ ਹੈ¢ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈਆਂ ਕਰਨ ਦੇ ਨਾਲ-ਨਾਲ ਨਸ਼ੇ ਦੇ ਪੀੜਤਾਂ ਦਾ ਵੀ ਇਲਾਜ ਕਰਵਾਉਣ ਵਿਚ ਵੀ ਸਰਕਾਰ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਮਾੜੀ ਸੰਗਤ ਵਿਚ ਫਸ ਜਾਣ ਕਾਰਨ ਸਾਡੇ ਬੱਚੇ ਦਲਦਲ ਵਿਚ ਚਲੇ ਗਏ ਹਨ | ਜਿਨ੍ਹਾਂ ਨੂੰ ਬਾਹਰ ਕੱਢਣਾ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਾਡਾ ਫ਼ਰਜ਼ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਤੋਂ ਬਾਅਦ ਸਕਿਲ ਕੋਰਸ ਕਰਵਾ ਕੇ ਨÏਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਉਹ ਮੁੜ ਤੋਂ ਇਸ ਮਾੜੀ ਅਲਾਮਤ ਦਾ ਸ਼ਿਕਾਰ ਨਾ ਹੋ ਸਕੇ¢ਉਨ੍ਹਾਂ ਪਿੰਡ ਵਾਸੀਆਂ ਨੂੰ ਪਿੰਡਾਂ ਅੰਦਰ ਯੂਥ ਕਲੱਬ ਬਣਾਉਣ ਲਈ ਵੀ ਕਿਹਾ¢ ਇਸ ਮÏਕੇ ਖ਼ੁਸ਼ਬੂ ਸਾਵਨਸੁਖਾ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਨਸ਼ਾ ਵੇਚਦਾ ਹੈ ਉਹ ਕਿਸੇ ਦਾ ਰਿਸ਼ਤੇਦਾਰ ਨਹੀਂ, ਕਿਸੇ ਦਾ ਸਕਾ ਨਹੀਂ ਉਹ ਸਮਾਜ ਵਿਰੋਧੀ ਹੈ ਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਅਜਿਹੇ ਅਨਸਰਾਂ ਤੋਂ ਬਚਣਾ ਚਾਹੀਦਾ ਹੈ¢
ਇਸ ਮÏਕੇ ਬੀ.ਡੀ.ਪੀ.ਓ ਗਗਨਦੀਪ ਕÏਰ, ਕੋਆਰਡੀਨੇਟਰ ਰਾਜੇਸ਼ ਖੁਰਾਣਾ, ਸੋਮਾ ਰਾਣੀ, ਲਵਪ੍ਰੀਤ, ਰਘੁਬੀਰ ਸਾਮਲਾ ਆਦਿ ਪਤਵੰਤੇ ਸੱਜਣ ਮÏਜੂਦ ਸਨ¢ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖ਼ੁਸ਼ਬੂ ਸਵਨਾ ਨੇ ਪਿੰਡ ਕੋਇਲ ਖੇੜਾ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਪਾਰਕ ਦਾ ਉਦਘਾਟਨ ਕੀਤਾ¢ ਉਨ੍ਹਾਂ ਕਿਹਾ ਕਿ ਨÏਜਵਾਨਾਂ ਤੇ ਬਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਖੇਡਣ ਵੱਲ ਪ੍ਰੇਰਿਤ ਕਰਨ ਲਈ ਪਿੰਡਾਂ ਵਿਖੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨÏਜਵਾਨ ਪੀੜ੍ਹੀ ਦਾ ਭਵਿੱਖ ਉੱਜਵਲ ਹੋਵੇ¢ ਉਨ੍ਹਾਂ ਕਿਹਾ ਕਿ ਪਾਰਕਾਂ ਦੇ ਨਾਲ-ਨਾਲ, ਖੇਡ ਸਮਾਨ ਅਤੇ ਜਿੰਮ ਦਾ ਸਮਾਨ ਵੀ ਨÏਜਵਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ |