ਫ਼ਾਜ਼ਿਲਕਾ, 4 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਲੜਕੇ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ ਮੈਚ 6 ਜੂਨ ਸ਼ੁੱਕਰਵਾਰ ਨੂੰ ਸਬ-ਡਵੀਜ਼ਨ ਦੇ ਪਿੰਡ ਗਾਡਵਿਨ ਪਬਲਿਕ ਸਕੂਲ ਘੱਲੂ ਵਿਚ ਰੱਖੇ ਗਏ ਹਨ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਟੇਟ ਚੈਂਪੀਅਨਸ਼ਿਪ ਲਈ ਫ਼ਾਜ਼ਿਲਕਾ ਟੀਮ ਦੀ ਚੋਣ ਲਈ ਟਰਾਇਲ 6 ਜੂਨ ਸ਼ੁੱਕਰਵਾਰ ਨੂੰ ਗਾਡਵਿਨ ਪਬਲਿਕ ਸਕੂਲ ਘੱਲੂ ਵਿਚ ਹੋਣਗੇ | ਇਹ ਟਰਾਇਲ ਮੈਚ ਸਵੇਰੇ 10 ਵਜੇ ਸ਼ੁਰੂ ਹੋਣਗੇ | ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਲਈ ਇਸ ਟਰਾਇਲ ਵਿਚ ਹਿੱਸਾ ਲੈਣ ਲਈ ਖਿਡਾਰੀ ਦਾ ਜਨਮ ਸਾਲ 2009-10 ਦੇ ਵਿਚਕਾਰ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖਿਡਾਰੀ 6 ਜੂਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਆਪਣੇ ਅਸਲ ਆਧਾਰ ਕਾਰਡ, ਪਾਸਪੋਰਟ ਫ਼ੋਟੋ ਅਤੇ ਅਸਲ ਜਨਮ ਸਰਟੀਫਿਕੇਟ ਨਾਲ ਪਹੁੰਚ ਸਕਦੇ ਹਨ |