ਅਬੋਹਰ, 4 ਜੂਨ(ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਤਹਿਤ, ਇਸ ਸਾਲ ਬਲਾਕ ਵਿਚ 'ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸ ਨੰੂ ਕੰਟਰੋਲ ਕਰੋ' ਦੇ ਥੀਮ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਜਿਸ ਦੇ ਤਹਿਤ ਜੈਨ ਨਰਸਿੰਗ ਕਾਲਜ ਉਸਮਾਨ ਖੇੜਾ ਵਿਚ ਹਾਈਪਰ ਟੈਨਸ਼ਨ (ਹਾਈ ਬਲੱਡ ਪ੍ਰੈਸ਼ਰ) 'ਤੇ ਇੱਕ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਗਿਆਨ ਦੇਣਾ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣਾ ਸੀ¢ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜੈਨ ਨਰਸਿੰਗ ਕਾਲਜ ਵਿਖੇ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਦੇ ਮÏਕੇ ਵਿਸ਼ੇਸ਼ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ ਹੈ | ਪ੍ਰੋਗਰਾਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਸਰਸਵਤੀ ਵੰਦਨਾ ਨਾਲ ਹੋਈ¢ ਇਸ ਤੋਂ ਬਾਅਦ, ਕਾਲਜ ਡਾਇਰੈਕਟਰ ਅੰਕਿਤ ਜੈਨ ਅਤੇ ਐਚ.ਓ.ਡੀ ਰੇਖਾ ਨੇ ਹਾਈਪਰ ਟੈਨਸ਼ਨ ਦੀ ਵਧਦੀ ਸਮੱਸਿਆ 'ਤੇ ਚਾਨਣਾ ਪਾਇਆ ਅਤੇ ਇਸ ਦੀ ਰੋਕਥਾਮ ਲਈ ਸੰਤੁਲਿਤ ਖ਼ੁਰਾਕ, ਨਿਯਮਤ ਕਸਰਤ ਅਤੇ ਸਮੇਂ-ਸਮੇਂ 'ਤੇ ਜਾਂਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ¢ ਮੁਕਾਬਲੇ ਵਿਚ ਆਯੁਸ਼ਮਾਨ ਅਰੋਗਿਆ ਕੇਂਦਰ ਗੁੰਮਜਾਲ ਦੀ ਸੀ.ਐੱਚ.ਓ ਪੂਜਾ ਰਾਣੀ ਦੁਆਰਾ ਪੁੱਛੇ ਗਏ ਸਵਾਲਾਂ ਵਿਚ ਹਾਈਪਰ ਟੈਨਸ਼ਨ ਦੇ ਕਾਰਨ, ਲੱਛਣ, ਇਲਾਜ ਅਤੇ ਰੋਕਥਾਮ ਉਪਾਅ ਸ਼ਾਮਲ ਸਨ¢ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿਚੋਂ, ਭਾਵਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਕਰਨ ਨੇ ਦੂਜਾ ਅਤੇ ਅੰਸ਼ੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ¢