24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਅਭਿਸ਼ੇਕ ਕਾਲਜ 'ਚ ਵਾਤਾਵਰਨ ਵਿਸ਼ੇ 'ਤੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 05-06-2025
ਅਬੋਹਰ, 4 ਜੂਨ (ਸੁਖਜੀਤ ਸਿੰਘ ਬਰਾੜ)-ਅਭਿਸ਼ੇਕ ਕਾਲਜ ਪਿੰਡ ਦੌਲਤਪੁਰਾ ਵਿਖੇ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਵਾਤਾਵਰਨ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਭਾਗ ਲਿਆ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਰਾਜਵੀਰ ਕੌਰ ਨੇ ਕਿਹਾ ਕਿ ਅੱਜ ਸਾਡੀਆਂ ਕਮਜ਼ੋਰੀਆਂ ਕਾਰਨ ਵਾਤਾਵਰਨ ਦਿਨੋਂ ਦਿਨ ਗੰਧਲਾ ਹੁੰਦਾ ਜਾ ਰਿਹਾ ਹੈ | ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਸਾਨੂੰ ਸਭ ਨੂੰ ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ | ਕਾਲਜ ਕਮੇਟੀ ਦੇ ਚੇਅਰਮੈਨ ਰਮਣੀਕ ਮਿੱਢਾ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ | ਅੱਜ ਦੀ ਰੁੱਖਾਂ ਦੀ ਘਾਟ ਕਾਰਨ ਤਾਪਮਾਨ 45 ਡਿਗਰੀ ਤੋਂ ਉੱਪਰ ਰਹਿਣ ਲੱਗ ਗਿਆ ਹੈ | ਰੁੱਖਾਂ ਦੀ ਘਾਟ ਕਾਰਨ ਬਿਮਾਰੀਆਂ ਵੀ ਵੱਧ ਰਹੀਆਂ ਹਨ | ਮਨੁੱਖਤਾ ਦੀ ਤੰਦਰੁਸਤੀ ਲਈ ਰੁੱਖਾਂ ਦਾ ਹੋਣਾ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐੱਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਹਫ਼ਤਾਵਾਰੀ ਸਤਿਸੰਗ
Ad Position 24