ਫ਼ਾਜ਼ਿਲਕਾ, 4 ਜੂਨ(ਦਵਿੰਦਰ ਪਾਲ ਸਿੰਘ)-ਸੀ.ਆਰ.ਐੱਮ. (ਕਰਾਪ ਰੈਜ਼ਡਿਊ ਮੈਨੇਜਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵਲੋਂ ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ¢ ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਹੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕÏਰ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਂਬਰਾਂ ਦੀ ਮÏਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਕਿਰਾਏ 'ਤੇ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਅੱਗ ਲੱਗਣ ਦੀ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ¢ ਇਸ ਮÏਕੇ ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੁਮਾਰ ਕੰਬੋਜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਰਹਿੰਦ-ਖੰੂਹਦ/ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਾਹੇਵੰਦ ਮਸ਼ੀਨਾਂ(ਸੁਪਰ ਸੀਡਰ, ਸਮਾਰਟ ਸੀਡਰ,ਹੈਪੀ ਸੀਡਰ, ਸਰਫੇਸ ਸੀਡਰ, ਜ਼ੀਰੋ ਟਿੱਲ ਡਰਿੱਲ, ਸੁਪਰ ਐੱਸ.ਐੱਮ.ਐੱਸ, ਉਲਟਾਵੇ ਹੱਲ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਮਲਚਰ, ਪੈਡੀ ਸਟਰਾਅ ਚੋਪਰ, ਬੇਲਰ ਅਤੇ ਰੈਕ ਆਦਿ) ਦੀ ਖ਼ਰੀਦ ਤੇ ਸਬਸਿਡੀ ਦੇਣ ਲਈ 22 ਅਪ੍ਰੈਲ 2025 ਤੋਂ 12 ਮਈ 2025 ਤੱਕ ਪੋਰਟਲ 'ਤੇ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀਆਂ ਗਈਆਂ ਸਨ¢ ਉਨ੍ਹਾਂ ਕਿਹਾ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਸੈਕਸ਼ਨ ਮਸ਼ੀਨਾਂ ਦੀ ਜਲਦ ਤੋਂ ਜਲਦ ਖ਼ਰੀਦ ਕਰ ਲਈ ਜਾਵੇ¢ ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਫ਼ਾਜ਼ਿਲਕਾ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ | ਇਸ ਮÏਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਰਾਜਿੰਦਰ ਕੁਮਾਰ ਵਲੋਂ ਅਪਲਾਈ ਹੋਈਆਂ ਦਰਖਾਸਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਅਕਤੀਗਤ ਸ਼ੇ੍ਰਣੀ (50 ਪ੍ਰਤੀਸ਼ਤ ਸਬਸਿਡੀ) ਲਈ ਜ਼ਿਲ੍ਹੇ ਵਿੱਚ ਮਸ਼ੀਨਾਂ ਦਾ ਕੁੱਲ ਟੀਚਾ 185 ਸੀ, ਜਿਸ ਵਿਚੋਂ 32 ਪ੍ਰਤੀਸ਼ਤ ਅਨੁਸੂਚਿਤ ਜਾਤੀ ਸ਼ੇ੍ਰਣੀ ਲਈ ਰਾਖਵਾਂ ਹੈ, ਜਨਰਲ ਸ਼ੇ੍ਰਣੀ ਲਈ ਸੀਨੀਅਰਤਾ ਸੂਚੀ ਦੇ ਆਧਾਰ 'ਤੇ ਲਿਸਟ ਤਿਆਰ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਕੁੱਲ 505 ਦਰਖਾਸਤਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਟਰੈਕਟਰ ਉਪਲਬਧ ਹਨ | ਉਨ੍ਹਾਂ ਕਿਸਾਨਾਂ ਨੂੰ ਇਸ ਵਿਚ ਪਹਿਲ ਦਿੱਤੀ ਗਈ ਹੈ¢ ਸੀ.ਐੱਚ.ਸੀ ਨੇਤਾਗਿਰੀ ਲਈ ਜੋ ਕਿਸਾਨ ਸਰਕਾਰ ਵਲੋਂ ਸੀ.ਆਰ.ਐੱਮ. ਸਕਿਨ ਅਧੀਨ ਜਾਰੀ ਸ਼ਰਤਾਂ ਨੂੰ ਪੂਰੀਆਂ ਕਰਨਗੇ ਉਨ੍ਹਾਂ ਨੂੰ ਪ੍ਰਾਪਤ ਫ਼ੰਡ ਅਨੁਸਾਰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ¢ ਇਸ ਮÏਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਾਜ਼ਿਲਕਾ ਸੋਨੰੂ ਮਹਾਜਨ, ਐਲ.ਡੀ.ਐਮ ਫ਼ਾਜ਼ਿਲਕਾ ਅਤੇ ਡਿਪਟੀ ਐਲ.ਡੀ.ਐੱਮ ਫ਼ਾਜ਼ਿਲਕਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਤੋਂ ਇਲਾਵਾ ਤੋਂ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ |