ਅਬੋਹਰ, 4 ਜੂਨ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਵਿਕਾਸਿਤ ਭਾਰਤ ਸੰਕਲਪ ਯਾਤਰਾ ਤਹਿਤ ਚੱਲ ਰਹੇ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੈਯਦ ਵਾਲਾ, ਨਿਹਾਲ ਖੇੜਾ, ਧਰਮਪੁਰਾ, ਚੂਹੜੀ ਵਾਲਾ ਧੰਨਾ, ਪੰਜਾਵਾ, ਦÏਲਤਪੁਰਾ ਆਦਿ ਵਿਚ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਫ਼ਾਜ਼ਿਲਕਾ, ਆਈ.ਸੀ.ਏ.ਆਰ-ਸੀ.ਆਈ.ਪੀ.ਐਚ.ਈ.ਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਾਜ ਖੇਤੀਬਾੜੀ ਵਿਭਾਗ ਅਤੇ ਇਫਕੋ ਦੇ ਅਧਿਕਾਰੀਆਂ ਦੇ ਸਾਂਝੇ ਸਹਿਯੋਗ ਨਾਲ ਜਾਗਰੂਕ ਕੀਤਾ ਗਿਆ | ਇਨ੍ਹਾਂ ਪ੍ਰੋਗਰਾਮਾਂ ਵਿਚ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਵਿਗਿਆਨੀਆਂ ਅਤੇ ਮਾਹਿਰਾਂ ਨਾਲ ਸਿੱਧੇ ਤÏਰ 'ਤੇ ਗੱਲਬਾਤ ਕਰਕੇ ਖੇਤੀ ਨਾਲ ਸਬੰਧਿਤ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ¢ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਆਧੁਨਿਕ ਖੇਤੀਬਾੜੀ ਤਕਨੀਕਾਂ, ਵਿਗਿਆਨਕ ਸਲਾਹ ਅਤੇ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ¢ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਸਾਉਣੀ ਦੀਆਂ ਫ਼ਸਲਾਂ ਦੀ ਉੱਨਤ ਉਤਪਾਦਨ ਤਕਨਾਲੋਜੀ, ਫਲਾਂ ਅਤੇ ਸਬਜ਼ੀਆਂ ਦੇ ਮੁੱਲ ਵਾਧੇ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹਿਤ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ¢ ਮਾਹਿਰਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਉਹ ਉੱਨਤ ਹੋਏ ਬੀਜ, ਸੰਤੁਲਿਤ ਖਾਦ ਦੀ ਵਰਤੋਂ, ਪਾਣੀ ਪ੍ਰਬੰਧਨ ਅਤੇ ਫ਼ਸਲ ਸੁਰੱਖਿਆ ਉਪਾਅ ਅਪਣਾ ਕੇ ਉਤਪਾਦਨ ਕਿਵੇਂ ਵਧਾ ਸਕਦੇ ਹਨ¢ ਇਹ ਵੀ ਦੱਸਿਆ ਗਿਆ ਕਿ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਰਾਹੀਂ ਕਿਸਾਨ ਆਪਣੇ ਉਤਪਾਦਾਂ ਦੀਆਂ ਬਿਹਤਰ ਕੀਮਤਾਂ ਪ੍ਰਾਪਤ ਕਰ ਸਕਦੇ ਹਨ¢ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਜਿਵੇਂ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਕਿਸਾਨ ਕਰੈਡਿਟ ਕਾਰਡ, ਆਤਮਾ ਯੋਜਨਾ, ਸੂਖਮ ਸਿੰਚਾਈ ਅਤੇ ਖੇਤੀਬਾੜੀ ਮਸ਼ੀਨੀਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ¢