29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕ ਕਾਕਾ ਬਰਾੜ ਨੇ ਰਾਹਤ ਸਮੱਗਰੀ ਦੇ ਦੋ ਟਰੱਕ ਭੇਜੇ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਰਾਹਤ ਸਮਗਰੀ ਦੇ ਦੋ ਟਰੱਕ ਫ਼ਾਜ਼ਿਲਕਾ ਲਈ ਰਵਾਨਾ ਕੀਤੇ | ਉਨ੍ਹਾਂ ਕਿਹਾ ਕਿ ਸਾਡੇ ਵਾਸਤੇ ਲੋਕ ਪਹਿਲਾਂ ਹਨ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਦੋ ਟਰੱਕਾਂ ਵਿਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਹਨ | ਉਨ੍ਹਾਂ ਕਿਹਾ ਕਿ ਇਸ ਅÏਖੇ ਸਮੇਂ ਵਿਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਹ ਉਨ੍ਹਾਂ ਨਾਲ ਖੜੇ ਹਨ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਵਿਖੇ ਕੁਸ਼ਤੀ ਭਲਵਾਨ ਅਭੀਮੰਨੂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਸੁਖਬੀਰ ਅੱਜ ਫ਼ਾਜ਼ਿਲਕਾ ਦੇ ਹੜ੍ਹ ਪੀੜਤ ਪਿੰਡਾਂ ਦੀਆਂ ਸੁਣਨਗੇ ਤਕਲੀਫ਼ਾਂ
Ad Position 24