29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੈਰੋਇਨ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 30-08-2025
ਜਲਾਲਾਬਾਦ, 29 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਸਰਹੱਦੀ ਖੇਤਰ ਦੇ ਪਿੰਡ ਚੱਕ ਬਜੀਦਾ ਉਰਫ਼ ਟਾਹਲੀ ਵਾਲਾ ਵਿਖੇ 536 ਗਰਾਮ ਹੈਰੋਇਨ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਇੰਸਪੈਕਟਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਬੀ.ਐੱਸ.ਐਫ. ਦੀ 65 ਬਟਾਲੀਅਨ ਦੇ ਇੰਸਪੈਕਟਰ ਮਨੋਜ ਕੁਮਾਰ ਰਾਉਤ ਬੀ.ਐੱਸ.ਐਫ. ਬੀ.ਓ.ਪੀ. ਟਾਹਲੀ ਵਾਲਾ ਜਾਣਕਾਰੀ ਦਿੱਤੀ ਗਈ ਕਿ ਚੱਕ ਬਜੀਦਾ ਉਰਫ਼ ਟਾਹਲੀ ਵਾਲਾ ਦੇ ਖੇਤਾਂ 'ਚ ਹੈਰੋਇਨ ਬਰਾਮਦ ਹੋਈ ਹੈ, ਜੋ ਬੀ.ਐੱਸ.ਐਫ. ਵਲੋਂ ਹੈਰੋਇਨ ਬਰਾਮਦ ਕਰਨ ਉਪਰੰਤ ਥਾਣਾ ਸਦਰ ਜਲਾਲਾਬਾਦ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਪ੍ਰਤੀ ਵੀ ਸੁਚੇਤ ਅਗਲੀ ਖ਼ਬਰ ਅਬੋਹਰ ਵਿਖੇ ਕੁਸ਼ਤੀ ਭਲਵਾਨ ਅਭੀਮੰਨੂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤਿਆ
Ad Position 24