29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਕੇਂਦਰਾਂ 'ਚ ਕਰਵਾਈ ਜਾ ਰਹੀ ਹੈ ਫੋਗਿੰਗ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਰਾਹਤ ਕੇਂਦਰਾਂ 'ਚ ਖਾਣ-ਪੀਣ, ਰਹਿਣ-ਸਹਿਣ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਫੋਗਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਜੋ ਲੋਕ ਰਾਹਤ ਕੇਂਦਰਾਂ ਵਿਚ ਪਹੁੰਚੇ ਹਨ, ਉਨ੍ਹਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਦੀ ਪੂਰਤੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਰੂਰਤਾਂ ਪੂਰੀ ਕਰਨ ਦੇ ਨਾਲ-ਨਾਲ ਮੱਛਰ ਆਦਿ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਫੋਗਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਲੋਕ, ਬਜ਼ੁਰਗ ਤੇ ਬੱਚੇ ਸਿਹਤ ਪੱਖੋਂ ਤੰਦਰੁਸਤ ਰਹਿਣ | ਉਨ੍ਹਾਂ ਕਿਹਾ ਕਿ ਫੋਗਿੰਗ ਕਰਵਾਉਣ ਦੇ ਨਾਲ-ਨਾਲ ਮੱਛਰਦਾਨੀ ਆਦਿ ਵੀ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਅਗਾਉਂ ਤੌਰ 'ਤੇ ਲੋਕ ਧਿਆਨ ਰੱਖਣ |
Ad Position 22
No active advertisement
ਪਿਛਲੀ ਖ਼ਬਰ ਕਰ ਵਿਭਾਗ ਪੰਜਾਬ ਵਲੋਂ ਕੈਂਪ ਲਗਾਇਆ ਅਗਲੀ ਖ਼ਬਰ ਸਾਲ 2025 ਦੇ ਝੋਨਾ ਸੀਜ਼ਨ 'ਚ 1509 ਝੋਨੇ ਦੀ ਮੰਡੀ 'ਚ ਆਈ ਪਹਿਲੀ ਢੇਰੀ
Ad Position 24