29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਨਿੱਜੀ ਸਕੂਲ ਪ੍ਰਬੰਧਕਾਂ ਨੇ ਛੁੱਟੀਆਂ 'ਚ ਵੀ ਸੱਦੇ ਅਧਿਆਪਕ

Ad Position 21
No active advertisement
ਅਜੀਤ ਡੈਸਕ 30-08-2025
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ 'ਚ ਕੁਦਰਤੀ ਆਫ਼ਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 27 ਅਗਸਤ ਤੋਂ 30 ਅਗਸਤ ਤੱਕ ਸਮੁੱਚੇ ਪੰਜਾਬ ਦੇ ਨਿੱਜੀ ਤੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ | ਜਿਸ ਨੂੰ ਦਰਕਿਨਾਰ ਕਰਦੇ ਹੋਏ ਅਬੋਹਰ ਇਲਾਕੇ ਦੇ ਕਈ ਨਿੱਜੀ ਸਕੂਲਾਂ ਵਲ਼ੋਂ ਅਧਿਆਪਕਾਂ ਨੂੰ ਸਕੂਲਾਂ 'ਚ ਬਿਨ੍ਹਾਂ ਕਿਸੇ ਕੰਮ ਤੋਂ ਸੱਦੇ ਜਾਣ ਦੀ ਸੂਚਨਾ ਮਿਲ ਰਹੀ ਹੈ | ਜਦ ਕਿ ਇਲਾਕੇ ਦੇ ਜਾਗਰੂਕ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸਕੂਲਾਂ ਵਿਚ ਬੱਚੇ ਨਹੀਂ ਆ ਰਹੇ ਤਾਂ ਅਧਿਆਪਕਾਂ ਤੋਂ ਸਕੂਲਾਂ ਵਿਚ ਕਿਹੜਾ ਕੰਮ ਲਿਆ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਅਬੋਹਰ ਇਲਾਕੇ ਦੇ ਨਾਮਵਰ ਨਿੱਜੀ ਸਕੂਲ ਵਲ਼ੋਂ ਪੰਜਾਬ ਸਰਕਾਰ ਵਲੋਂ ਘੋਸ਼ਿਤ ਕੀਤੀਆਂ ਜਾਂਦੀਆਂ ਛੁੱਟੀਆਂ ਨੂੰ ਅਕਸਰ ਦਰਕਿਨਾਰ ਕੀਤਾ ਜਾਂਦਾ ਹੈ | ਜਿਸ ਤਹਿਤ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਵਲ਼ੋਂ ਕੁਦਰਤੀ ਆਫ਼ਤ ਦੇ ਮੱਦੇਨਜ਼ਰ ਸਮੁੱਚੇ ਪੰਜਾਬ ਦੇ ਸਰਕਾਰੀ ਤੇ ਨਿੱਜੀ ਸਕੂਲਾਂ 'ਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ | ਜਿਸ ਤਹਿਤ ਇਲਾਕੇ ਦੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਨਿੱਜੀ ਸਕੂਲ ਪ੍ਰਬੰਧਕ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਸਮੇਂ ਪੂਰੀ ਕਟੌਤੀ ਰੱਖਦੇ ਹਨ ਜਦ ਕਿ ਛੁੱਟੀ ਸਮੇਂ ਵੀ ਸਰਕਾਰ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦੇ ਤੇ ਬਿਨ੍ਹਾਂ ਕਿਸੇ ਕੰਮ ਤੋਂ ਅਧਿਆਪਕਾਂ ਨੂੰ ਸਕੂਲਾਂ ਵਿਚ ਸੱਦ ਕੇ ਬੇਲੋੜਾ ਪ੍ਰੇਸ਼ਾਨ ਕਰਦੇ ਹਨ | ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਤਰ੍ਹਾਂ ਦੀ ਸ਼ਿਕਾਇਤ 'ਚ ਅਧਿਆਪਕ ਜਾਂ ਉਨ੍ਹਾਂ ਦੇ ਪਰਿਵਾਰ ਦਾ ਨਾਮ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ਨੂੰ ਨੌਕਰੀ ਜਾਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ | ਇਸ ਸੰਬੰਧੀ ਉਪ ਮੰਡਲ ਮੈਜਿਸਟਰੇਟ ਕਿ੍ਸ਼ਨ ਪਾਲ ਰਾਜਪੂਤ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲ਼ੋਂ ਸਖ਼ਤੀ ਨਾਲ ਹੁਕਮ ਜਾਰੀ ਕੀਤੇ ਹਨ ਕਿ ਕੁਦਰਤੀ ਆਫ਼ਤ ਦੇ ਮੱਦੇਨਜ਼ਰ ਪੰਜਾਬ ਦੇ ਸਮੁੱਚੇ ਵਿੱਦਿਅਕ ਅਦਾਰੇ ਬੰਦ ਰਹਿਣਗੇ ਪਰ ਜੇਕਰ ਕੋਈ ਨਿੱਜੀ ਸਕੂਲ ਪ੍ਰਬੰਧਕ ਅਧਿਆਪਕਾਂ ਨੂੰ ਸਕੂਲ 'ਚ ਸੱਦ ਰਿਹਾ ਹੈ ਤਾਂ ਇਸ ਸੰਬੰਧੀ ਜਾਂਚ ਕਰਦੇ ਹੋਏ ਸਕੂਲ ਪ੍ਰਬੰਧਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਢਾਣੀਆਂ ਤੱਕ ਸਾਰ ਲੈਣ ਪਹੁੰਚੇ ਮੈਡਮ ਖ਼ੁਸ਼ਬੂ ਸਵਨਾ ਢਾਣੀ ਮੋਹਨਾ ਰਾਮ ਵਿਖੇ ਮੁਹੱਈਆ ਕਰਵਾਈਆਂ ਜ਼... ਅਗਲੀ ਖ਼ਬਰ ਕਰ ਵਿਭਾਗ ਪੰਜਾਬ ਵਲੋਂ ਕੈਂਪ ਲਗਾਇਆ
Ad Position 24