29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਪਿੰਡ ਤੇਜਾ ਰੁਹੇਲਾ ਪਹੁੰਚੇ ਹਰਦੀਪ ਢਾਕਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਪਿੰਡ ਖ਼ਾਨਪੁਰ ਦੇ ਸਾਬਕਾ ਸਰਪੰਚ ਅਤੇ ਯੂਥ ਅਕਾਲੀ ਦਲ ਆਗੂ ਹਰਦੀਪ ਢਾਕਾ ਨੇ ਹੜ੍ਹ ਪ੍ਰਭਾਵਿਤ ਪਿੰਡ ਤੇਜਾ ਰੁਹੇਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹੜ੍ਹ ਨੇ ਪਿੰਡ ਦੇ ਲੋਕਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ | ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਪਿੰਡ ਵਾਸੀਆਂ ਨੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਦਾ ਮੁਆਵਜ਼ਾ ਤਾਂ ਮਿਲਿਆ ਸੀ, ਪਰ ਮੌਜੂਦਾ ਹਾਲਾਤਾਂ ਵਿਚ ਉਨ੍ਹਾਂ ਦਾ ਨੁਕਸਾਨ ਕਿਤੇ ਵੱਧ ਹੈ | ਉਨ੍ਹਾਂ ਨੇ ਸਰਕਾਰ ਤੋਂ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ | ਹਰਦੀਪ ਢਾਕਾ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਮੁਸ਼ਕਿਲ ਹਾਲਾਤਾਂ ਵਿਚ ਇਕੱਲਾ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕੇਗਾ | ਢਾਕਾ ਨੇ ਦੱਸਿਆ ਕਿ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਉਹ ਸਰਕਾਰ ਤੱਕ ਮਾਮਲਾ ਪਹੁੰਚਾਉਣਗੇ | ਢਾਕਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਹਤ ਸਮਗਰੀ ਉਪਲਬਧ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਮਸੀਹਾ ਬਣ ਕੇ ਮੈਦਾਨ 'ਚ ਉੱਤਰੀ ਭਾਰਤੀ ਫ਼ੌਜ ਅਗਲੀ ਖ਼ਬਰ ਨਵੇਂ ਬਣੇ ਅਕਾਲੀ ਦਲ ਦੇ ਆਗੂਆਂ ਨੇ ਹੜ੍ਹ ਪੀੜਤਾਂ ਤੱਕ ਪਹੁੰਚਾਏ ਸਾਈਲੇਜ ਦੇ 2 ਟਰੱਕ
Ad Position 24