29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਸਟਾਫ਼ ਵਲੋਂ ਹੜ੍ਹ ਪੀੜਤਾਂ ਲਈ ਭੇਜੇ 400 ਰਾਹਤ ਸਮੱਗਰੀ ਦੇ ਪੈਕਟ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਬਾਰਡਰ ਨਾਲ ਲੱਗਦੇ ਅਤੇ ਸਤਲੁਜ ਦਰਿਆ ਦੇ ਪਾਰ ਵਸੇ ਲਗਭਗ 20 ਪਿੰਡਾਂ ਵਿਚ ਹੜ੍ਹ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਫ਼ਾਜ਼ਿਲਕਾ ਦੇ ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹੜ੍ਹ ਪੀੜਤਾਂ ਦੀ ਵੱਡੇ ਪੱਧਰ 'ਤੇ ਸਹਾਇਤਾ ਕੀਤੀ ਜਾ ਰਹੀ ਹੈ | ਇਸ ਤੋਂ ਪ੍ਰਭਾਵਿਤ ਹੋ ਕੇ ਫ਼ਾਜ਼ਿਲਕਾ ਦੇ ਸਕੂਲ ਆਫ਼ ਐਮੀਨੈਂਸ ਦੇ ਪਿ੍ੰਸੀਪਲ ਹਰੀ ਚੰਦ ਕੰਬੋਜ ਵਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਗਿਆ | ਸਕੂਲ ਦੇ ਮੀਡੀਆ ਇੰਚਾਰਜ ਲੈਕਚਰਾਰ ਸੰਦੀਪ ਅਨੇਜਾ ਨੇ ਦੱਸਿਆ ਕਿ ਪਿ੍ੰਸੀਪਲ ਹਰੀ ਚੰਦ ਕੰਬੋਜ ਵੱਲੋਂ ਸਮੂਹ ਸਟਾਫ਼ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਕਿਹਾ ਗਿਆ | ਇਸ ਅਪੀਲ 'ਤੇ ਅਮਲ ਕਰਦੇ ਹੋਏ ਸਕੂਲ ਦੇ ਸਾਰੇ ਸਟਾਫ਼ ਮੈਂਬਰਾਂ ਵਲੋਂ ਪੰਜਾਹ ਹਜ਼ਾਰ ਰੁਪਏ ਤੋਂ ਵੱਧ ਦੀ ਸਹਾਇਤਾ ਰਕਮ ਇਕੱਠੀ ਕੀਤੀ ਗਈ | ਇਸ ਰਕਮ ਨਾਲ ਪਹਿਲੀ ਖੇਪ ਵਿਚ ਪਿ੍ੰਸੀਪਲ ਹਰੀ ਚੰਦ ਕੰਬੋਜ, ਵਾਈਸ ਪਿ੍ੰਸੀਪਲ ਜੋਗਿੰਦਰ ਲਾਲ, ਵਿਕਾਸ ਡਾਗਾ, ਰਾਜੇਸ਼ ਤਨੇਜਾ, ਗੌਰਵ ਗੁੰਬਰ, ਮਹਿੰਦਰ ਕੁਮਾਰ ਆਦਿ ਵਲੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਹੜ੍ਹ ਪੀੜਤਾਂ ਵਿਚ ਵੰਡਣ ਲਈ 400 ਰਾਹਤ ਸਮਗਰੀ ਦੇ ਪੈਕਟ ਸੌਂਪੇ ਗਏ | ਇਸ ਮੌਕੇ ਵਿਧਾਇਕ ਸਵਨਾ ਨੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਪੀੜਤ ਲੋਕਾਂ ਦੀ ਸਹਾਇਤਾ ਕਰਨੀ ਬਹੁਤ ਹੀ ਨੇਕ ਕੰਮ ਹੈ | ਉਨ੍ਹਾਂ ਕਿਹਾ ਕਿ ਸਮੂਹ ਰਾਹਤ ਸਮਗਰੀ ਜਲਦੀ ਹੀ ਪੀੜਤ ਪਰਿਵਾਰਾਂ ਵਿਚ ਵੰਡ ਦਿੱਤੀ ਜਾਵੇਗੀ | ਪਿ੍ੰਸੀਪਲ ਹਰੀ ਚੰਦ ਕੰਬੋਜ ਨੇ ਦੱਸਿਆ ਕਿ ਭਵਿੱਖ ਵਿਚ ਵੀ ਜੇਕਰ ਕੋਈ ਰਾਹਤ ਸਮਗਰੀ ਦੀ ਹੋਰ ਲੋੜ ਹੋਵੇਗੀ ਤਾਂ ਅਸੀਂ ਯਥਾਸੰਭਵ ਮੁਹੱਈਆ ਕਰਵਾਉਗੇ | ਇਸ ਦੇ ਨਾਲ ਹੀ ਸਾਡੇ ਸਕੂਲ ਦੇ ਸਾਰੇ ਸਟਾਫ਼ ਮੈਂਬਰ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਨ ਕਿ ਜਿੰਨੀ ਜਲਦੀ ਹੋ ਸਕੇ ਇਹ ਦੁੱਖ ਦੀ ਘੜੀ ਟੱਲ ਜਾਵੇ ਅਤੇ ਸਾਰੇ ਸੁਰੱਖਿਅਤ ਆਪਣੇ ਘਰਾਂ ਵਿਚ ਪਹੁੰਚ ਜਾਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ 19ਵੇਂ ਐਡੀਸ਼ਨ ਦੀਆਂ ਤਿਆਰੀਆਂ ਸ਼ੁਰੂ-ਚੇਅਰਮੈਨ ਗਿਲਹੋਤਰਾ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਮਸੀਹਾ ਬਣ ਕੇ ਮੈਦਾਨ 'ਚ ਉੱਤਰੀ ਭਾਰਤੀ ਫ਼ੌਜ
Ad Position 24