29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ਼ ਦੀ ਮਦਦ ਨਾਲ ਰੈਸਕਿਉ ਕੀਤੀ 90 ਸਾਲਾਂ ਮਾਤਾ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟੀਮਾਂ ਬਣਾ ਕੇ ਹੜ੍ਹਾਂ ਦੌਰਾਨ ਪਿੰਡਾਂ ਦੀਆ ਢਾਣੀਆਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਦੀ ਮੁਹਿੰਮ ਲਗਾਤਾਰ ਜਾਰੀ ਹੈ | ਐਨ.ਡੀ.ਆਰ.ਐਫ਼ ਦੀ ਮਦਦ ਨਾਲ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ, ਐੱਸ.ਐੱਸ.ਪੀ. ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ, ਐੱਸ.ਡੀ.ਐਮ. ਵੀਰਪਾਲ ਕੌਰ ਵਲੋਂ ਵੱਡੇ ਪੱਧਰ 'ਤੇ ਖ਼ੁਦ ਲੋਕਾਂ ਨੂੰ ਸੁਰੱਖਿਅਤ ਥਾਵਾਂ ਵਿਚ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਟੀਮ ਵਲੋਂ ਇਕ ਢਾਣੀ ਵਿਚ ਫਸੀ ਕਰੀਬ 90 ਸਾਲਾਂ ਮਾਤਾ ਨੂੰ ਰੈਸਕਿਉ ਕਰਕੇ ਬੇੜੀ ਰਾਹੀ ਕਾਵਾਂਵਾਲੀ ਪਤਨ 'ਤੇ ਲਿਆਂਦਾ ਗਿਆ | ਜਿੱਥੇ ਸੁਰੱਖਿਅਤ ਬਾਹਰ ਆਈ ਮਾਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ਼ ਦੀਆਂ ਟੀਮਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਵਾਰ ਆਏ ਹੜ੍ਹਾਂ ਨੇ ਜਿੱਥੇ ਸਾਨੂੰ ਉੱਪਰ ਨਹੀਂ ਉੱਠਣ ਦਿੱਤਾ, ਉੱਥੇ ਹੀ ਹੁਣ ਦੇ ਆਏ ਹੜ੍ਹਾਂ ਨੇ 'ਤੇ ਸਾਰੀਆਂ ਹੱਦਾਂ ਹੀ ਪਾਰ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪਾਣੀ ਕਾਫ਼ੀ ਜ਼ਿਆਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਹੜ੍ਹਾਂ ਦਾ ਮੁਕੰਮਲ ਹੱਲ ਕੱਢਿਆ ਜਾਵੇ ਤਾਂ ਜੋ ਅਗਲੀਆਂ ਪੀੜੀਆਂ ਨੂੰ ਇਸ ਤੋਂ ਨਿਜਾਤ ਦਿਵਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨੁੱਖਾਂ ਦੇ ਨਾਲ ਜਾਨਵਰਾਂ ਦੀ ਵੀ ਕੀਤੀ ਜਾ ਰਹੀ ਹੈ ਰੈਸਕਿਊ ਅਗਲੀ ਖ਼ਬਰ ਪੰਜਾਬ 'ਚ ਆਏ ਹੜ੍ਹ ਸਰਕਾਰ ਦੀ ਗੈਰ ਜ਼ਿੰਮੇਵਾਰਾਨਾ ਨੀਤੀ ਦਾ ਨਤੀਜਾ : ਰਾਜਾ ਵੜਿੰਗ
Ad Position 24