29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਤੇ ਪਸ਼ੂਆਂ ਦੀ ਸਿਹਤ ਪੱਖੋਂ ਤੰਦਰੁਸਤੀ ਮੈਡੀਕਲ ਟੀਮਾਂ ਤਾਇਨਾਤ

Ad Position 21
No active advertisement
ਅਜੀਤ ਡੈਸਕ 30-08-2025
ਜਲਾਲਾਬਾਦ, 29 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਅਤੇ ਪਸ਼ੂਆਂ ਦੀ ਸਿਹਤ ਪੱਖੋਂ ਤੰਦਰੁਸਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ | ਸਿਹਤ ਵਿਭਾਗ ਅਤੇ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਲੋਕਾਂ ਅਤੇ ਪਸ਼ੂਆਂ *ਤੇ ਨਜ਼ਰ ਬਣਾ ਕੇ ਰੱਖ ਰਹੀਆਂ ਹਨ ਤੇ ਸਮੇਂ ਅਨੁਸਾਰ ਲੋੜੀਂਦਾ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਐੱਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੇ ਦਿੱਤੀ | ਐੱਸ.ਡੀ.ਐਮ.ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਜਾਨਾਂ ਦੇ ਨਾਲ-ਨਾ ਪਸ਼ੂਆਂ ਦੀ ਸਿਹਤ ਪ੍ਰਤੀ ਵੀ ਪੂਰੀ ਤਰ੍ਹਾਂ ਚਿੰਤਤ ਹੈ, ਇਸੇ ਤਹਿਤ ਪਸ਼ੂ ਪਾਲਨ ਵਿਭਾਗ ਦੀ ਟੀਮ ਵੱਲੋਂ ਢਾਣੀ ਬਚਨ ਸਿੰਘ, ਜੋਧਾ ਭੈਣੀ, ਢਾਣੀ ਨੱਥਾ ਸਿੰਘ, ਢਾਣੀ ਫੂਲ ਸਿੰਘ ਆਦਿ ਇਲਾਕਿਆਂ ਵਿਖੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਪਸ਼ੂ ਦਾ ਨੁਕਸਾਨ ਨਾ ਹੋ ਜਾਵੇ | ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਪਸ਼ੂਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਸ਼ੂ ਪਾਲਕ ਦੇ ਪਸ਼ੂ ਦੀ ਸਿਹਤ ਤੰਦਰੁਸਤ ਰਹੇ | ਇਸ ਤੋਂ ਇਲਾਵਾ ਪਿੰਡ ਅਤੂ ਵਾਲਾ ਦੇ ਨਾਲ-ਨਾਲ ਹੋਰਨਾਂ ਪਿੰਡਾਂ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਨਾਗਰਿਕ ਇਸ ਪਾਣੀ ਦੀ ਮਾਰ ਹੇਠ ਕਰਕੇ ਬਿਮਾਰ ਨਾ ਹੋਵੇ ਅਤੇ ਨਾ ਹੀ ਸਿਹਤ ਵਿਗੜੇ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਵਿਚ ਜਾ ਕੇ ਸਿਹਤ ਬਾਰੇ ਜਾਣਕਾਰੀ ਹਾਸਲ ਕਰ ਰਹੀਆਂ ਹਨ ਤਾਂ ਜੋ ਜੇ ਕਿਸੇ ਨੂੰ ਵੀ ਕੋਈ ਦਵਾਈ ਆਦਿ ਦੀ ਲੋੜ ਹੈ ਤਾਂ ਨਾਲੋ-ਨਾਲ ਮੁਹੱਈਆ ਕਰਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿਚ ਸਿਹਤ ਪੱਖੋਂ ਕਿਸੇ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਸਿਹਤ ਵਿਭਾਗ ਦੇ ਕੰਟਰੋਲ ਰੂਮ ਦੇ ਨੰਬਰ 01638 264105 'ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਸਿਹਤ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੇ ਹੜ੍ਹ ਤੇ ਮੀਂਹ ਪ੍ਰਭਾਵਿਤ ਪਿੰਡਾਂ 'ਚ ਅਕਾਲੀ ਦਲ ਵਲੋਂ ਸੇਵਾਵਾਂ ਜਾਰੀ ਅਗਲੀ ਖ਼ਬਰ ਫ਼ਾਜ਼ਿਲਕਾ ਹੜ੍ਹ ਪੀੜਤਾਂ ਲਈ 2 ਟਰੱਕ ਰਾਸ਼ਨ ਸਮੱਗਰੀ ਲੈ ਕੇ ਪੁੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
Ad Position 24