29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰਾਹਤ ਕੇਂਦਰ ਤੇ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਲਈ ਸਪਰੇ ਕਰਵਾਈ

Ad Position 21
No active advertisement
ਅਜੀਤ ਡੈਸਕ 30-08-2025
ਮੰਡੀ ਲਾਧੂਕਾ, 29 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੀ ਨਵੀਂ ਅਨਾਜ ਮੰਡੀ ਅਤੇ ਪਿੰਡ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ ਵਿਚ ਹੜ੍ਹ ਪੀੜਤਾਂ ਲਈ ਬਣਾਏ ਗਏ ਰਾਹਤ ਕੈਂਪਾਂ ਵਿਚ ਪ੍ਰਸ਼ਾਸਨ ਵਲੋਂ ਡੇਂਗੂ ਅਤੇ ਮਲੇਰੀਆਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾ ਰਹੀ ਹੈ | ਨਵੀਂ ਅਨਾਜ ਮੰਡੀ ਵਿਚ ਅੱਜ ਰਾਹਤ ਕੈਂਪਾਂ ਦੇ ਅੰਦਰ ਅਤੇ ਬਾਹਰ ਪ੍ਰਸ਼ਾਸਨ ਵਲੋਂ ਡੇਂਗੂ ਅਤੇ ਮਲੇਰੀਆਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਗਈ | ਜ਼ਿਲ੍ਹਾ ਫ਼ਾਜ਼ਿਲਕਾ ਦੀ ਡੀ ਸੀ ਆਈ ਏ ਐੱਸ ਮਨਪ੍ਰੀਤ ਕੌਰ ਸੰਧੂ ਨੇ ਕਿਹਾ ਹੈ ਕਿ ਰਾਹਤ ਕੈਂਪਾਂ ਵਿਚ ਹੜ੍ਹ ਪੀੜਤਾਂ ਦੇ ਖਾਣ ਪੀਣ ਦੇ ਨਾਲ ਨਾਲ ਮਲੇਰੀਆਂ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਫੋਗਿੰਗ ਵੀ ਕਰਵਾਈ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਹੈ ਰਾਹਤ ਕੈਂਪਾਂ ਵਿਚ ਆਉਣ ਵਾਲੇ ਲੋਕਾਂ ਦੀ ਸਿਹਤ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਕਿ ਉਹ ਖ਼ੁਦ ਰਾਹਤ ਕੈਂਪਾਂ ਵਿਚ ਲੋਕਾਂ ਦੀਆਂ ਜ਼ਰੂਰਤਾਂ ਦਾ ਪੂਰਾ ਧਿਆਨ ਰੱਖ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਤੇ ਸਹਾਇਤਾ ਕਰਨਾ ਹੀ ਮੇਰਾ ਪਹਿਲਾ ਕਾਰਜ- ਵਿਧਾਇਕ ਸਵਨਾ ਅਗਲੀ ਖ਼ਬਰ ਇਲਾਕੇ ਦੇ ਹੜ੍ਹ ਤੇ ਮੀਂਹ ਪ੍ਰਭਾਵਿਤ ਪਿੰਡਾਂ 'ਚ ਅਕਾਲੀ ਦਲ ਵਲੋਂ ਸੇਵਾਵਾਂ ਜਾਰੀ
Ad Position 24