29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਤੇ ਸਹਾਇਤਾ ਕਰਨਾ ਹੀ ਮੇਰਾ ਪਹਿਲਾ ਕਾਰਜ- ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦਿਨ ਰਾਤ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਕਿਸ਼ਤੀ 'ਤੇ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮਗਰੀ ਲੈ ਕੇ ਪੁੱਜ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਕਰਨਾ ਮੇਰਾ ਮੁੱਖ ਕਾਰਜ ਹੈ 'ਤੇ ਜਿੰਨੀ ਦੇਰ ਸਥਿਤੀ ਆਮ ਵਾਂਗ ਨਹੀਂ ਹੋ ਜਾਂਦੀ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ | ਵਿਧਾਇਕ ਸਵਨਾ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਜੋ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਉਨ੍ਹਾਂ ਦੇ ਇਸ ਅÏਖੇ ਸਮੇਂ ਵਿਚ ਸਹਾਈ ਬਣ ਕੇ ਰਾਹਤ ਸਮਗਰੀ ਉਨ੍ਹਾਂ ਤੱਕ ਪਹੁੰਚਾ ਰਹੇ ਹਨ| ਉਨ੍ਹਾਂ ਕਿਹਾ ਕਿ ਉਹ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਫੀਡ ਲੈ ਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਅÏਖੀ ਘੜੀ ਵਿਚ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਲੋਕਾਂ ਲਈ ਰਾਹਤ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ ਪਰ ਜੇ ਕੋਈ ਆਪਣਾ ਪਿੰਡ ਛੱਡ ਕੇ ਨਹੀਂ ਆਉਣਾ ਚਾਹੁੰਦਾ ਤਾਂ ਉਹ ਖ਼ੁਦ ਉਨ੍ਹਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣਗੇ | ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਟੀਮ ਲਗਾਤਾਰ ਲੋਕਾਂ ਵਿਚ ਹੀ ਹਨ | ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਜ਼ ਤੇ ਫੈਸੀਲੇਟਰਸ ਸਾਂਝਾ ਮੋਰਚਾ ਪੰਜਾਬ ਦੇ ਰੋਸ ਪ੍ਰਦਰਸ਼ਨ ਨੂੰ ਮੁਲਾਜ਼ਮ-ਪੈਨਸ਼ਨਰ ਫੈਡਰੇਸ਼ਨ ਦਾ ਸਮਰਥਨ ਅਗਲੀ ਖ਼ਬਰ ਰਾਹਤ ਕੇਂਦਰ ਤੇ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਲਈ ਸਪਰੇ ਕਰਵਾਈ
Ad Position 24