29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਆਸ਼ਾ ਵਰਕਰਜ਼ ਤੇ ਫੈਸੀਲੇਟਰਸ ਸਾਂਝਾ ਮੋਰਚਾ ਪੰਜਾਬ ਦੇ ਰੋਸ ਪ੍ਰਦਰਸ਼ਨ ਨੂੰ ਮੁਲਾਜ਼ਮ-ਪੈਨਸ਼ਨਰ ਫੈਡਰੇਸ਼ਨ ਦਾ ਸਮਰਥਨ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਆਸ਼ਾ ਵਰਕਰਜ਼ ਤੇ ਫੈਸੀਲੇਟਰਸ ਸਾਂਝਾ ਮੋਰਚਾ ਪੰਜਾਬ ਵਲੋਂ ਚਾਰ ਕਨਵੀਨਰਾਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਰੋਸ ਪ੍ਰਦਰਸ਼ਨ ਪੰਜਵੇਂ ਦਿਨ ਵੀ ਜਾਰੀ ਰਿਹਾ | ਪੈੱ੍ਰਸ ਬਿਆਨ 'ਚ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੁਰਗੋ ਬਾਈ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਸ਼ਾ ਵਰਕਰਜ਼ ਤੇ ਫੈਸੀਲੇਟਰਸ ਦੀਆਂ ਮੰਗਾਂ ਤੇ ਮੁਸ਼ਕਲਾਂ ਪ੍ਰਤੀ ਧਿਆਨ ਨਹੀਂ ਦੇ ਰਹੀ | ਇਸ ਸੰਘਰਸ਼ ਨੂੰ ਮੁਲਾਜ਼ਮਾਂ, ਪੈਨਸ਼ਨਰਾਂ ਤੇ ਨਰੇਗਾ ਆਗੂ ਦਰਸ਼ਨ ਸਿੰਘ ਲੁਬਾਣਾ, ਸਤੀਸ਼ ਰਾਣਾ ਤੇ ਰਣਜੀਤ ਸਿੰਘ ਰਾਣਾ ਵਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਦਰਸ਼ਨ ਦੌਰਾਨ ਆਸ਼ਾ ਵਰਕਰਜ਼ ਤੇ ਫੈਸੀਲੇਟਰਸ ਨਾਲ ਕੋਈ ਅਣਚਾਹੀ ਘਟਨਾ ਵਾਪਰਦੀ ਹੈ ਤਾਂ ਇਹ ਜਥੇਬੰਦੀ ਵਲੋਂ ਬਰਦਾਸ਼ਤ ਨਹੀਂ ਹੋਵੇਗੀ | 31 ਅਗਸਤ ਤੋਂ ਪਹਿਲਾਂ ਮੀਟਿੰਗ ਬੁਲਾਕੇ ਹੱਲ ਨਾ ਹੋਣ ਦੀ ਸਥਿਤੀ 'ਚ ਪੱਕੇ ਮੋਰਚੇ ਦਾ ਐਲਾਨ ਕੀਤਾ ਜਾ ਸਕਦਾ ਹੈ | ਜਿਸ ਦੇ ਸਾਰੇ ਨਤੀਜਿਆਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪ੍ਰਦਰਸ਼ਨ ਦਾ ਰੂਪ ਬਦਲਿਆ ਜਾਵੇਗਾ | ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਸੀਤੋ ਗੰੁਨੋ੍ਹ, ਜ਼ਿਲ੍ਹਾ ਸਕੱਤਰ ਨੀਲਮ ਰਾਣੀ, ਜ਼ਿਲ੍ਹਾ ਮੀਤ ਪ੍ਰਧਾਨ ਕਿਰਨ ਬਾਲਾ, ਜ਼ਿਲ੍ਹਾ ਪ੍ਰਧਾਨ ਸੰਤੋਸ਼ ਕੁਮਾਰੀ ਕੁੰਡਲ, ਬੇਅੰਤ ਕੌਰ, ਵੀਰਪਾਲ ਕੌਰ, ਰੇਸ਼ਮਾ, ਸਵਰਨ ਕੌਰ ਬਲਾਕ ਪ੍ਰਧਾਨ ਜੰਡਵਾਲਾ ਭੀਮੇਸ਼ਾਹ, ਪਰਮੀਲਾ ਦੇਵੀ ਬਲਾਕ ਪ੍ਰਧਾਨ ਡੱਬ ਵਾਲਾ ਕਲਾਂ, ਗੀਤਾ, ਸੀਮਾ, ਗੁਰਦੇਵ ਸਿੰਘ, ਸੁਮਨ, ਖੂਈ ਖੇੜਾ, ਦੀਪਿਕਾ, ਰਾਜ ਰਾਣੀ, ਮਨਪ੍ਰੀਤ ਕੌਰ, ਜੋਤੀ ਬਾਲਾ, ਕਿ੍ਸ਼ਨਾ, ਸ਼ਿਵਾਨੀ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਚੱਕ ਰੋੜਾਂ ਵਾਲਾ (ਤੰਬੂ ਵਾਲਾ) 'ਚ ਨਸ਼ਿਆਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਤੇ ਸਹਾਇਤਾ ਕਰਨਾ ਹੀ ਮੇਰਾ ਪਹਿਲਾ ਕਾਰਜ- ਵਿਧਾਇਕ ਸਵਨਾ
Ad Position 24