29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 30-08-2025
ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ/ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਅਮਨਦੀਪ ਕੰਬੋਜ ਦੀ ਅਗਵਾਈ ਹੇਠ ਖੇਡ ਦਿਵਸ ਮਨਾਇਆ ਗਿਆ | ਇਸ ਵਿਦਿਆਰਥੀਆਂ ਵਿਚਕਾਰ ਬੈਡਮਿੰਟਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਉਤਸ਼ਾਹ ਨਾਲ ਹਿੱਸਾ ਲਿਆ | ਕਾਲਜ ਪਿ੍ੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਦਿਨ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ਦੀ ਯਾਦ 'ਚ ਮਨਾਇਆ ਜਾਂਦਾ ਹੈ | ਜਿਨ੍ਹਾਂ ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ | ਅੱਜ 'ਹਾਕੀ ਜਾਦੂਗਰ' ਮੇਜਰ ਧਿਆਨ ਚੰਦ ਦੀ 120ਵੀਂ ਜਨਮ ਵਰ੍ਹੇਗੰਢ ਹੈ | 2018 ਵਿਚ ਇਸ ਦਿਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਲੋਂ੍ਹ ਇੰਡੀਆ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ | ਇਹ ਦਿਨ ਖੇਡਾਂ ਦੀ ਮਹੱਤਤਾ ਤੇ ਖਿਡਾਰੀਆਂ ਦੇ ਯੋਗਦਾਨ ਦਾ ਸਨਮਾਨ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਦੀ ਮਹੱਤਤਾ ਤੇ ਉਨ੍ਹਾਂ ਦੇ ਜੀਵਨ 'ਤੇ ਇਸ ਦੇ ਸਕਾਰਾਤਮਿਕ ਪ੍ਰਭਾਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰਾਹਤ ਕੈਂਪਾਂ ਦਾ ਜਾਇਜ਼ਾ ਅਗਲੀ ਖ਼ਬਰ ਚੱਕ ਰੋੜਾਂ ਵਾਲਾ (ਤੰਬੂ ਵਾਲਾ) 'ਚ ਨਸ਼ਿਆਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ
Ad Position 24