29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਹੱਦੀ ਪਿੰਡਾਂ 'ਚ ਰਾਹਤ ਸਮੱਗਰੀ ਭੇਜਣ ਦੇ ਨਾਲ-ਨਾਲ ਐਨ.ਡੀ.ਆਰ.ਐਫ.ਦੀਆਂ ਟੀਮਾਂ ਕਰ ਰਹੀਆਂ ਹਨ ਰੈਸਕਿਊ

Ad Position 21
No active advertisement
ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਦੇ ਅੰਦਰ ਹੜ੍ਹ ਪੀੜਤਾਂ ਦੀ ਮਦਦ ਲਈ ਐਨ.ਡੀ.ਆਰ.ਐਫ.ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ | ਹੜ੍ਹ ਪੀੜਤਾਂ ਦੇ ਲਈ ਰਾਹਤ ਸਮਗਰੀ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੇ ਲਈ ਸਤਲੁਜ ਦੇ ਪਾਣੀ ਨੂੰ ਪਾਰ ਕਰਕੇ ਪਿੰਡਾਂ ਦੇ ਅੰਦਰ ਟੀਮਾਂ ਕੰਮ ਕਰ ਰਹੀਆਂ ਹਨ | ਉੱਥੇ ਹੀ ਹਾਦਸਿਆਂ ਦੇ ਸ਼ਿਕਾਰ ਹੋਏ ਅਤੇ ਬਿਮਾਰ ਲੋਕਾਂ ਨੂੰ ਬਾਹਰ ਲਿਆਉਣ ਦੇ ਲਈ ਵੀ ਐਨ.ਡੀ.ਆਰ.ਐਫ਼ ਅਹਿਮ ਭੂਮਿਕਾ ਨਿਭਾ ਰਹੀ ਹੈ | 7ਵੀਂ ਐਨ.ਡੀ.ਆਰ.ਐਫ.ਬਠਿੰਡਾ ਵਲੋਂ ਸਰਹੱਦੀ ਖੇਤਰ ਦੇ ਅੰਦਰ ਕੰਮ ਕੀਤਾ ਜਾ ਰਿਹਾ ਹੈ | ਦਰਜਨ ਤੋਂ ਵੱਧ ਪਿੰਡਾਂ ਨੂੰ ਜੋੜਨ ਵਾਲੇ ਕਾਵਾਂਵਾਲੀ ਪੁਲ 'ਤੇ ਲੋਕਾਂ ਨੂੰ ਰੈਸਕਿਊ ਕਰਕੇ ਬਾਹਰ ਲਿਆਂਦਾ ਜਾ ਰਿਹਾ ਹੈ | ਸਬ ਇੰਸਪੈਕਟਰ ਰੇਖ ਸਿੰਘ ਮੀਨਾ ਐਨ.ਡੀ.ਆਰ.ਐਫ. ਟੀਮ ਕਮਾਂਡਰ ਨੇ ਦੱਸਿਆ ਕਿ ਪਹਿਲੇ ਦਿਨ 41 ਵਿਅਕਤੀਆਂ ਨੂੰ ਪਾਣੀ ਤੋਂ ਬਾਹਰ ਲਿਆਂਦਾ ਗਿਆ | ਦੂਸਰੇ ਦਿਨ 252 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਇਆ ਗਿਆ ਅਤੇ ਅੱਜ 246 ਵਿਅਕਤੀਆਂ ਨੂੰ ਸਰਹੱਦੀ ਪਿੰਡਾਂ ਤੋਂ ਬਾਹਰ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਬਿਮਾਰ ਲੋਕਾਂ, ਗਰਭਵਤੀ ਔਰਤਾਂ ਅਤੇ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਹਸਪਤਾਲ ਪਹੁੰਚਾਇਆ ਗਿਆ | ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਵਿਚ ਐਨ.ਡੀ.ਆਰ.ਐਫ.ਦੀਆਂ ਟੀਮਾਂ ਨੇ ਲਗਾਤਾਰ ਚੌਕਸੀ ਬਣਾਈ ਹੋਈ ਹੈ | ਕਿਤੇ ਵੀ ਐਨ.ਡੀ.ਆਰ.ਐਫ. ਟੀਮ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਕੁੱਝ ਹੀ ਮਿੰਟਾਂ ਵਿਚ ਉੱਥੇ ਪਹੁੰਚ ਜਾਂਦੀ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਐਨ.ਡੀ.ਆਰ.ਐਫ. ਦੀਆਂ ਟੀਮਾਂ ਰਾਹਤ ਸਮਗਰੀ ਲਿਜਾ ਕੇ ਹੜ੍ਹ ਪੀੜਤਾਂ ਤੱਕ ਪਹੁੰਚਾ ਰਹੀਆਂ ਹਨ | ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਨੂੰ ਲੈ ਕੇ ਐਨ.ਡੀ.ਆਰ.ਐਫ.ਦੀਆਂ ਟੀਮਾਂ ਚੌਕਸ ਹਨ |
Ad Position 22
No active advertisement
ਪਿਛਲੀ ਖ਼ਬਰ ਬੱਲੂਆਣਾ ਹਲਕੇ ਦੀ ਬੂਥ ਤੇ ਬਲਾਕ ਪੱਧਰੀ ਮੀਟਿੰਗ ਦੀ ਫੀਡ ਬੈਕ ਪਾਰਟੀ ਹਾਈਕਮਾਨ ਨੂੰ ਸੌਂਪੀ ਜਾਵੇਗੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਰਾਹਤ ਕੈਂਪਾਂ ਦਾ ਜਾਇਜ਼ਾ
Ad Position 24