29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬੱਲੂਆਣਾ ਹਲਕੇ ਦੀ ਬੂਥ ਤੇ ਬਲਾਕ ਪੱਧਰੀ ਮੀਟਿੰਗ ਦੀ ਫੀਡ ਬੈਕ ਪਾਰਟੀ ਹਾਈਕਮਾਨ ਨੂੰ ਸੌਂਪੀ ਜਾਵੇਗੀ

Ad Position 21
No active advertisement
ਅਜੀਤ ਡੈਸਕ 30-08-2025
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਰਵਿੰਦ ਕੇਜਰੀਵਾਲ ਇਕ ਧੋਖੇਬਾਜ਼ ਵਿਅਕਤੀ ਹੈ, ਜਿਸ ਨੂੰ ਦਿੱਲੀ ਦੀ ਜਨਤਾ ਨੇ 10 ਸਾਲਾਂ ਬਾਅਦ ਪਹਿਚਾਣਿਆ ਪਰ ਪੰਜਾਬ ਦੀ ਜਨਤਾ ਕੁੱਝ ਸਮੇਂ ਵਿਚ ਹੀ ਪਹਿਚਾਣ ਚੁੱਕੀ ਹੈ ਤੇ ਜਲਦ ਹੀ ਆਮ ਆਦਮੀ ਪਾਰਟੀ ਨੂੰ ਪੰਜਾਬ 'ਚੋਂ ਵੀ ਸੱਤਾ ਤੋਂ ਲਾਂਭੇ ਕਰਨ ਲਈ ਉਤਾਵਲੀ ਹੈ | ਉਕਤ ਸ਼ਬਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਨੇ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਪੈ੍ਰੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਝੇ ਕੀਤੇ | ਇਸ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਹਲਕਾ ਇੰਚਾਰਜ ਰਜਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ, ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ, ਕਿੰਗਪਾਲ ਸਿੰਘ ਦਾਨੇਵਾਲੀਆ, ਸੁਖਵੰਤ ਸਿੰਘ ਬਰਾੜ, ਸਪਿੰਦਰ ਜਾਖੜ, ਰਾਜਿੰਦਰ ਪੂਨੀਆ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜਦ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਸੁੱਟਿਆ ਤਾਂ ਸਭ ਤੋਂ ਪਹਿਲਾਂ ਕਾਂਗਰਸ ਨੇ ਆਪਣਾ ਇੰਡੀਆ ਗੱਠਜੋੜ ਦਾ ਫ਼ਰਜ਼ ਨਿਭਾਉਂਦੇ ਹੋਏ ਅਰਵਿੰਦ ਕੇਜਰੀਵਾਲ ਕੀਤੀ ਕਾਰਵਾਈ ਪ੍ਰਤੀ ਆਵਾਜ਼ ਬੁਲੰਦ ਕੀਤੀ ਸੀ ਜਦ ਕਿ ਹੁਣ ਅਰਵਿੰਦ ਕੇਜਰੀਵਾਲ ਭਾਜਪਾ ਦੇ ਸੁਰ ਵਿਚ ਸੁਰ ਮਿਲਾ ਕੇ ਕਾਂਗਰਸ ਪਾਰਟੀ 'ਤੇ ਚਿੱਕੜ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਰਵਿੰਦਰ ਡਾਲਵੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਖ਼ੁਲਾਸਾ ਕਰਕੇ ਦੇਸ਼ ਦੀ ਜਨਤਾ ਨੂੰ ਹੈਰਾਨ ਕਰ ਦਿੱਤਾ, ਜਿਸ ਉਪਰੰਤ ਕਾਂਗਰਸ ਨੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਤੇ ਹੁਣ ਕਾਂਗਰਸ ਵਲੋਂ ਬੂਥ ਅਤੇ ਬਲਾਕ ਪੱਧਰ 'ਤੇ ਵਰਕਰਾਂ ਨੂੰ ਵੋਟਰ ਲਿਸਟਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜਾਂਚ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਵੋਟਾਂ ਵਿਚ ਹੇਰਾਫੇਰੀ ਕਰਕੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਸੂਬੇ ਵਿਚ ਸਰਕਾਰ ਨਾ ਬਣਾ ਸਕੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ 96 ਵਿਧਾਨ ਸਭਾ ਹਲਕਿਆਂ ਵਿਚ ਬੂਥ ਤੇ ਬਲਾਕ ਪੱਧਰੀ ਮੀਟਿੰਗਾਂ ਕਰ ਚੁੱਕੇ ਹਨ, ਜਿਸ ਤਹਿਤ ਬੱਲੂਆਣਾ ਹਲਕੇ 'ਚ ਉਹ 2 ਦਿਨ ਰਹਿ ਕੇ ਬਲਾਕ ਤੇ ਬੂਥ ਪੱਧਰੀ ਵਰਕਰਾਂ ਨਾਲ ਸਾਂਝ ਪਾਉਣਗੇ | ਅੱਜ ਦੀ ਬੂਥ ਪੱਧਰੀ ਮੀਟਿੰਗ ਦੀ ਸਮੁੱਚੀ ਰਿਪੋਰਟ ਪਾਰਟੀ ਹਾਈਕਮਾਨ ਨੂੰ ਸੌਂਪੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਝਬਾਲ ਨੇੜੇ ਸੜਕ ਕਿਨਾਰੇ ਸੁੱਟੀ ਨੌਜਵਾਨ ਦੀ ਲਾਸ਼ ਮਿਲੀ <br/> ਅਗਲੀ ਖ਼ਬਰ ਸਰਹੱਦੀ ਪਿੰਡਾਂ 'ਚ ਰਾਹਤ ਸਮੱਗਰੀ ਭੇਜਣ ਦੇ ਨਾਲ-ਨਾਲ ਐਨ.ਡੀ.ਆਰ.ਐਫ.ਦੀਆਂ ਟੀਮਾਂ ਕਰ ਰਹੀਆਂ ਹਨ ਰੈਸਕਿਊ
Ad Position 24