21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾਜਾ ਵੜਿੰਗ ਵਲੋਂ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 31-08-2025
ਅਬੋਹਰ, 30 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ 'ਚ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਹੜ੍ਹ ਆਏ ਹਨ | ਹੜ੍ਹਾਂ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅਬੋਹਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਖੂਈਆਂ ਸਰਵਰ, ਪੱਟੀ ਬਿੱਲਾ, ਦਲਮੀਰ ਖੇੜਾ ਆਦਿ ਪਿੰਡਾਂ ਦਾ ਦੌਰਾ ਕਰਨ ਉਪਰੰਤ ਕਾਂਗਰਸ ਬਲਾਕ ਪ੍ਰਧਾਨ ਤੇ ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਰਪ੍ਰੀਤ ਸਿੰਘ ਸਿੱਧੂ ਦੇ ਦੌਲਤਪੁਰਾ ਵਿਖੇ ਸਥਿਤ ਨਿਵਾਸ ਸਥਾਨ 'ਤੇ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਰਸਾਤ ਸ਼ੁਰੂ ਹੁੰਦਿਆਂ ਜੇਕਰ ਪੰਜਾਬ ਸਰਕਾਰ ਪੌਂਗ ਡੈਮ ਤੇ ਭਾਖੜਾ ਡੈਮ 'ਤੇ ਨਿਗਰਾਨੀ ਰੱਖਦੀ ਅਤੇ ਓਵਰ ਪਾਣੀ ਨੂੰ ਥੋੜਾ-ਥੋੜਾ ਕਰਕੇ ਦਰਿਆ 'ਚ ਛੱਡਦੀ ਰਹਿੰਦੀ ਅਤੇ ਸੂਬੇ ਦੇ ਸੇਮ ਨਾਲਿਆਂ ਦੀ ਸਫ਼ਾਈ ਕਰਵਾ ਦਿੰਦੀ ਤਾਂ ਅੱਜ ਪੰਜਾਬ ਹੜ੍ਹਾਂ ਦੀ ਮਾਰ ਹੇਠ ਨਾ ਆਉਂਦਾ | ਬੜੇ ਦੁੱਖ ਦੀ ਗੱਲ ਹੈ ਕਿ ਸੂਬੇ 'ਚ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ | ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ | ਹਾਲੇ ਵੀ ਹੜ੍ਹਾਂ ਦੀ ਮਾਰ ਜਾਰੀ ਹੈ | ਪੰਜਾਬ ਸਰਕਾਰ ਨੂੰ ਹਾਲੇ ਵੀ ਜਾਗ ਜਾਣਾ ਚਾਹੀਦਾ ਹੈ ਅਤੇ ਹੜ੍ਹ ਪ੍ਰਭਾਵਿਤਾਂ ਦੀ ਡਟ ਕੇ ਮਦਦ ਕਰਨੀ ਚਾਹੀਦੀ ਹੈ | ਮੁੱਖ ਮੰਤਰੀ ਦੇ ਇਕੱਲੇ ਹੈਲੀਕਾਪਟਰ ਦੇਣ ਨਾਲ ਕੁੱਝ ਨਹੀਂ ਹੋਣਾ | ਉਨ੍ਹਾਂ ਨੂੰ ਦਿਨ ਰਾਤ ਇਕ ਕਰਕੇ ਹੜ੍ਹ ਪ੍ਰ ਭਾਵਿਤਾਂ ਨਾਲ ਖੜ੍ਹਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਵੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਸਰਕਾਰ ਤੋਂ ਵੱਡਾ ਪੈਕੇਜ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸ ਜਾਣਾ ਚਾਹੀਦਾ ਹੈ | ਜੇਕਰ ਉਹ ਚਾਹੁਣ ਤਾਂ ਉਹ ਸੁਨੀਲ ਕੁਮਾਰ ਜਾਖੜ ਨਾਲ ਪ੍ਰਧਾਨ ਮੰਤਰੀ ਮੋਦੀ ਕੋਲ ਜਾਣ ਲਈ ਤਿਆਰ ਹਨ | ਇਸ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਪੰਮਪੀ ਸਲੂਜਾ, ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਕਾਂਗਰਸ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਕੁਲਦੀਪ ਸਿੰਘ ਸਿੱਧੂ, ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ, ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ, ਸੇਵਾਮੁਕਤ ਐੱਸ. ਡੀ. ਓ. ਬਲਦੇਵ ਸਿੰਘ, ਸੁਧੀਰ ਭਾਦੂ, ਸਰਬਜੀਤ ਸਿੰਘ ਬੱਬੂ ਸੰਧੂ, ਸਾਹਿਬ ਸਿੰਘ, ਰੂਬੀ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲਗ਼ੀਧਰ ਟਰੱਸਟ ਵਲੋਂ ਕਾਂਵਾਂ ਵਾਲੀ ਪਤਨ 'ਚ ਲਗਾਇਆ ਹੜ੍ਹ ਪੀੜਤ ਰਾਹਤ ਕੈਂਪ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਭਾਰੀ ਵਰਖਾ ਨਾਲ ਹੜ੍ਹ ਰਾਹਤ ਕੰਮ ਬੁਰੀ ਤਰ੍ਹਾਂ ਹੋਏ ਪ੍ਰਭਾਵਿਤ
Ad Position 24