21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਲਗ਼ੀਧਰ ਟਰੱਸਟ ਵਲੋਂ ਕਾਂਵਾਂ ਵਾਲੀ ਪਤਨ 'ਚ ਲਗਾਇਆ ਹੜ੍ਹ ਪੀੜਤ ਰਾਹਤ ਕੈਂਪ

Ad Position 21
No active advertisement
ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਪੀੜਤ ਵਾਲੇ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ, ਭਾਰਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਕਾਂਵਾਂ ਵਾਲੀ ਪਤਨ 'ਚ ਹੜ੍ਹ ਪੀੜਤ ਰਾਹਤ ਕੈਂਪ ਲਗਾਇਆ | ਕੈਂਪ ਰਾਹੀਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਘਰੋ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਚ ਹੜ੍ਹ ਦੀ ਸਥਿਤੀ ਬੜਾ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ | ਬੜੂ ਸਾਹਿਬ ਦੀ ਟੀਮ ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ 'ਚ ਪੁੱਜੀ ਹੋਈ ਹੈ, ਜੋ ਲੰਗਰ ਦੇ ਨਾਲ ਨਾਲ ਹੋਰ ਵੀ ਜ਼ਰੂਰਤਾਂ ਨੂੰ ਪੂਰੀਆਂ ਕਰਨ ਲਈ ਸੰਭਵ ਕੋਸ਼ਿਸ਼ ਕਰ ਰਹੀ ਹੈ | ਜਾਣਕਾਰੀ ਦਿੰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਭਰੋਸਾ ਦਿੱਤਾ ਗਿਆ ਕਿ ਜਿਹੜੇ ਖੇਤਰਾਂ ਵਿਚ ਪਾਣੀ ਭਰ ਜਾਣ ਨਾਲ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਤੇ ਇਨ੍ਹਾਂ ਹੜ੍ਹ-ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ | ਜ਼ਿਕਰਯੋਗ ਹੈ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ 'ਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਕਲਗ਼ੀਧਰ ਟਰੱਸਟ ਵਲੋਂ ਸਭ ਦੀ ਚੜ੍ਹਦੀਕਲਾ ਦੀ ਅਰਦਾਸ ਕਰਦੇ ਹਾਂ |
Ad Position 22
No active advertisement
ਪਿਛਲੀ ਖ਼ਬਰ ਮਾਰਕੁੱਟ ਕਰਨ ਦੇ ਦੋਸ਼ 'ਚ ਇਕ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24