20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੱਲੂਆਣਾ ਹਲਕੇ ਦੀ ਕਾਂਗਰਸ ਮੀਟਿੰਗ 'ਚ ਦੋ ਸਾਬਕਾ ਵਿਧਾਇਕ ਰਹੇ ਗ਼ੈਰਹਾਜ਼ਰ

Ad Position 21
No active advertisement
ਅਜੀਤ ਡੈਸਕ 31-08-2025
ਅਬੋਹਰ, 30 ਅਗਸਤ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੀ ਕਾਂਗਰਸ ਪਾਰਟੀ ਦੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਬੀਤੇ ਦਿਨ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਪਾਰਟੀ ਦੇ ਸੂਬਾ ਸਹਾਇਕ ਇੰਚਾਰਜ ਰਵਿੰਦਰ ਡਾਲਵੀ ਦੀ ਅਗਵਾਈ ਹੇਠ ਪੂਰੇ ਹਲਕੇ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਹਲਕੇ ਦੇ ਦੋ ਸਾਬਕਾ ਕਾਂਗਰਸ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ ਸਾਬਕਾ ਵਿਧਾਇਕ ਨੱਥੂ ਰਾਮ ਦੀ ਗ਼ੈਰਹਾਜ਼ਰੀ ਪੂਰੇ ਹਲਕੇ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਇਹ ਹਲਕਾ ਕਾਂਗਰਸ ਦੀ ਮੀਟਿੰਗ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬੱਲੂਆਣਾ (ਐੱਸ.ਸੀ.) ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਚੁੱਕੇ ਮੌਜੂਦਾ ਕਾਂਗਰਸ ਇੰਚਾਰਜ ਬੀਬੀ ਰਾਜਿੰਦਰ ਕੌਰ ਦੇ ਧੜੇ ਵਲੋਂ ਹੀ ਰੱਖੀ ਗਈ ਸੀ | ਇਸ ਮੀਟਿੰਗ ਵਿਚ ਕਾਂਗਰਸ ਦੇ ਸੂਬਾ ਸਹਾਇਕ ਇੰਚਾਰਜ ਰਵਿੰਦਰ ਡਾਲਵੀ, ਫ਼ਿਰੋਜਪੁਰ ਦੇ ਸਾਂਸਦ ਸ਼ੇਰ ਸਿੰਘ ਘੁਬਾਇਆ ਸਮੇਤ ਹੋਰ ਵੀ ਬਹੁਤ ਸਾਰੇ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ | ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਸਹਾਇਕ ਇੰਚਾਰਜ ਰਵਿੰਦਰ ਡਾਲਵੀ ਨੇ ਬੂਥ ਕਮੇਟੀਆਂ ਦੇ ਮੈਂਬਰਾਂ ਅਤੇ ਪਾਰਟੀ ਦੇ ਆਗੂਆਂ, ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੀਟਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਵਿਚ ਹਨ | ਤੁਸੀਂ ਸਾਰੇ ਗਿਲੇ ਸ਼ਿਕਵੇ ਭੁੱਲਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੱਲੂਆਣਾ ਸੀਟ ਜਿੱਤਣ ਲਈ ਜੁੱਟ ਜਾਓ | ਪਰ ਦੂਜੇ ਪਾਸੇ ਇਸ ਵਿਧਾਨ ਸਭਾ ਤੋਂ ਕਾਂਗਰਸ ਪਾਰਟੀ ਵਲੋਂ ਦੋ ਵਾਰ ਬਤੌਰ ਕਾਂਗਰਸ ਉਮੀਦਵਾਰ ਚੋਣ ਲੜ ਚੁੱਕੇ ਸਾਬਕਾ ਕਾਂਗਰਸ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ 2017 'ਚ ਕਾਂਗਰਸ ਵਲੋਂ ਜਿੱਤੇ ਸਾਬਕਾ ਕਾਂਗਰਸ ਵਿਧਾਇਕ ਨੱਥੂ ਰਾਮ ਅਤੇ ਉਨ੍ਹਾਂ ਦੇ ਸਮੁੱਚੇ ਧੜਿਆਂ ਦੀ ਗ਼ੈਰਹਾਜ਼ਰੀ ਨੇ ਬੱਲੂਆਣਾ ਵਿਧਾਨ ਸਭਾ ਹਲਕੇ 'ਚ ਕਾਂਗਰਸ ਪਾਰਟੀ ਦੀ ਵੱਡੀ ਫੁੱਟ ਜੱਗ ਜ਼ਾਹਿਰ ਕਰ ਦਿੱਤੀ ਹੈ | ਕਾਂਗਰਸ ਪਾਰਟੀ ਦੀ ਇਹ ਫੁੱਟ ਬੱਲੂਆਣਾ ਵਿਧਾਨ ਸਭਾ ਸੀਟ ਤੋਂ 2027 ਦੀਆਂ ਚੋਣਾਂ ਲਈ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਅਬੋਹਰ ਦੇ ਢਾਣੀ ਸੁੱਚਾ ਸਿੰਘ ਵਿਚ ਦੋ ਕਮਰਿਆਂ ਦੀ ਛੱਤ ਡਿੱਗੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24