20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪ੍ਰਭਾਵਿਤਾਂ ਨੂੰ ਰਾਸ਼ਨ ਵੰਡਣ ਦਾ ਦੂਜਾ ਦੌਰ ਸ਼ੁਰੂ, ਪਹਿਲੇ ਦੌਰ 'ਚ 3835 ਪਰਿਵਾਰਾਂ ਨੂੰ ਵੰਡਿਆ ਰਾਸ਼ਨ-ਤਰੁਨ ਪ੍ਰੀਤ ਸਿੰਘ ਸੌਂਦ

Ad Position 21
No active advertisement
ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)-ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫ਼ਾਜ਼ਿਲਕਾ ਜ਼ਿਲੇ੍ਹ ਦੇ ਦੌਰੇ ਦੇ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਤੋਂ ਬਾਅਦ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲੇ੍ਹ 'ਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਪਹਿਲਾ ਦੌਰ ਪੂਰਾ ਕਰ ਲਿਆ ਗਿਆ ਹੈ ਤੇ ਹੁਣ ਦੂਜੇ ਦੌਰ 'ਚ ਮੁੜ ਤੋਂ ਉਨ੍ਹਾਂ ਪਰਿਵਾਰਾਂ ਤੱਕ ਰਾਸ਼ਨ ਵੰਡਿਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪਹਿਲੇ ਦੌਰ 'ਚ 3835 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ ਅਤੇ ਕੈਟਲ ਫੀਡ ਤਕਸੀਮ ਕੀਤੀ ਗਈ ਹੈ | ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਜ਼ਿਲੇ੍ਹ ਦੇ 20 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਦੀ 13,289 ਆਬਾਦੀ ਪ੍ਰਭਾਵਿਤ ਹੈ ਅਤੇ 8383 ਜਾਨਵਰ ਇਨ੍ਹਾਂ ਪਿੰਡਾਂ ਦੇ ਲੋਕਾਂ ਕੋਲ ਸਨ | ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਐਨ. ਡੀ. ਆਰ. ਐਫ. ਤੇ ਫ਼ੌਜ ਦੀ ਮਦਦ ਲਈ ਜਾ ਰਹੀ ਹੈ | ਸ੍ਰੀ ਸੌਂਦ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਠ ਰਾਹਤ ਕੈਂਪ ਕਾਰਜਸ਼ੀਲ ਹਨ, ਜਿਨ੍ਹਾਂ 'ਚ 662 ਲੋਕ ਤੇ 384 ਜਾਨਵਰ ਲਿਆਂਦੇ ਗਏ ਹਨ ਅਤੇ ਸਰਕਾਰ ਵਲੋਂ ਰਾਹਤ ਕੈਂਪਾਂ ਵਿਚ ਆਏ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਡਟ ਕੇ ਖੜ੍ਹੀ ਹੈ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਪਤਨ ਪੋਸਟ ਕਾਂਵਾਂ ਵਾਲੀ ਪਤਨ ਤੇ ਅੱਤੁ ਵਾਲਾ ਪੁਲ ਵਿਖੇ 24 ਘੰਟੇ ਲਈ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਤੋਂ ਬਿਨਾਂ ਰਾਹਤ ਕੈਂਪਾਂ 'ਚ ਵੀ 24 ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਹੜ੍ਹਾਂ ਦੌਰਾਨ ਕੰਧ ਡਿੱਗਣ ਨਾਲ ਚਾਰ ਵਿਅਕਤੀ ਜ਼ਖ਼ਮੀ ਹੋਏ ਸੀ, ਇਕ ਵਿਅਕਤੀ ਨੂੰ ਕਰੰਟ ਲੱਗਿਆ ਸੀ ਤੇ ਇਕ ਬੱਚਾ ਪਾਣੀ ਵਿਚ ਡਿੱਗਿਆ ਸੀ, ਜਿਨ੍ਹਾਂ ਸਾਰਿਆਂ ਨੂੰ ਬਚਾ ਲਿਆ ਗਿਆ ਹੈ ਅਤੇ ਇਲਾਜ ਉਪਰੰਤ ਘਰ ਭੇਜ ਦਿੱਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਲੇ੍ਹ 'ਚ ਚਾਰ ਅÏਰਤਾਂ ਦੀ ਵੀ ਇਸ ਸਮੇਂ ਦੌਰਾਨ ਡਿਲਿਵਰੀ ਹੋਈ ਹੈ ਜਿਨ੍ਹਾਂ ਦੇ ਘਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਨ | ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਜਾਂਚ ਲਈ ਚੰਡੀਗੜ੍ਹ ਦੀ ਲੈਬਾਰਟਰੀ ਵਿਖੇ ਭੇਜੇ ਜਾ ਰਹੇ ਹਨ | ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਜ਼ਿਲ੍ਹੇ 'ਚ ਰੈਸਕਿਊ ਟੀਮਾਂ ਵਲੋਂ ਹੁਣ ਤੱਕ 2000 ਤੋਂ ਵੱਧ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਕੱਢਿਆ ਗਿਆ ਹੈ | ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸ. ਡੀ. ਐਮ. ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਅੱਜ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਗਲੀ ਖ਼ਬਰ ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਵਲੋਂ ਕੁਲਵੰਤ ਸਿੰਘ ਧੂਰੀ ਡਾਇਰੈਕਟਰ ਲੋਕਲ ਬਾਡੀ ਪੰਜ...
Ad Position 24