20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਿਮਰਨਜੀਤ ਸਿੰਘ ਮਾਨ ਅੱਜ ਅਬੋਹਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ

Ad Position 21
No active advertisement
ਅਜੀਤ ਡੈਸਕ 31-08-2025
ਅਬੋਹਰ, 30 ਅਗਸਤ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ 31 ਅਗਸਤ ਨੂੰ ਅਬੋਹਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ | ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਤੇਜਪਾਲ ਸਿੰਘ ਕੁੰਡਲ ਨੇ ਕਿਹਾ ਕਿ ਇਕ ਅਗਸਤ ਨੂੰ ਭਾਰੀ ਮੀਂਹ ਬਾਅਦ ਆਏ ਹੜ੍ਹਾਂ ਨੇ ਇਲਾਕੇ ਦੇ ਪਿੰਡ ਦਲਮੀਰ ਖੇੜਾ, ਖੂਈਆਂ ਸਰਵਰ, ਪੱਟੀ ਬਿੱਲਾ, ਖੂਈ ਖੇੜਾ, ਰੁਕਨਪੁਰਾ, ਢਾਣੀ ਮਾਡਲਾਂ, ਦੌਲਤਪੁਰਾ, ਦੀਵਾਨ ਖੇੜਾ, ਸੈਦਾਂ ਵਾਲੀ, ਢੀਗਾਂਵਾਲੀ, ਗਿੱਦੜਾਂ ਵਾਲੀ ਆਦਿ ਦਰਜਨਾਂ ਪਿੰਡਾਂ 'ਚ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਕਰ ਦਿੱਤੀਆਂ ਸਨ | ਸੈਂਕੜੇ ਮਜ਼ਦੂਰਾਂ ਤੇ ਆਮ ਲੋਕਾਂ ਦੇ ਮਕਾਨ ਢਹਿ ਢੇਰੀ ਹੋ ਗਏ ਸਨ | ਇਕ ਮਹੀਨਾ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵਲੋਂ ਅਬੋਹਰ ਹਲਕੇ ਦੇ ਉਕਤ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਇਕ ਵੀ ਪੈਸੇ ਦੀ ਮਦਦ ਹਾਲੇ ਤੱਕ ਨਹੀਂ ਕੀਤੀ ਗਈ | ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੁਪਹਿਰ ਬਾਅਦ ਤਿੰਨ ਵਜੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਤੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣਨਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਰਾਮ ਲੀਲ੍ਹਾ ਸੁਸਾਇਟੀ ਨੇ ਮਹਾਰਾਜਾ ਰਣਜੀਤ ਸਿੰਘ ਯਾਦਗਾਰ ਲਈ ਕੀਤੀ ਸੇਵਾ ਭੇਟ ਅਗਲੀ ਖ਼ਬਰ ਹੜ੍ਹ ਪ੍ਰਭਾਵਿਤਾਂ ਨੂੰ ਰਾਸ਼ਨ ਵੰਡਣ ਦਾ ਦੂਜਾ ਦੌਰ ਸ਼ੁਰੂ, ਪਹਿਲੇ ਦੌਰ 'ਚ 3835 ਪਰਿਵਾਰਾਂ ਨੂੰ ਵੰਡਿਆ ਰਾਸ਼ਨ-ਤਰੁਨ...
Ad Position 24