20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਸੇਵਾਦਾਰ ਜੁਟੇ

Ad Position 21
No active advertisement
ਅਜੀਤ ਡੈਸਕ 31-08-2025
ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਭਾਈ ਘਨੱਈਆ ਸੇਵਾ ਸੁਸਾਇਟੀ ਧਾਰਮਿਕ ਪ੍ਰੋਗਰਾਮਾਂ ਦੇ ਨਾਲ ਲੋੜਵੰਦ ਮਰੀਜ਼ਾਂ ਦੇ ਇਲਾਜ ਕਰਵਾਉਣ ਲਈ ਹਮੇਸ਼ਾ ਤਤਪਰ ਰਹੀ ਹੈ | ਜਿਸ ਤਹਿਤ ਹੁਣ ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਸੰਸਥਾ ਦੇ ਸੇਵਾਦਾਰਾਂ ਵਲੋਂ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸੰਬੰਧੀ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਮੈਂਬਰਾਂ ਦੀ ਇਕ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਮੀਟਿੰਗ ਬਾਰੇ ਸੰਸਥਾ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਤੇ ਵਿਨੈ ਪ੍ਰਤਾਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੰਸਥਾ ਵਲੋਂ ਇਸ ਤੋਂ ਪਹਿਲਾਂ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਉਪਰਾਲੇ ਕੀਤੇ ਹਨ ਜਦ ਕਿ ਲਗਾਤਾਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪੀੜਤਾਂ ਲਈ ਪਿੰਡਾਂ 'ਚ ਰਾਸ਼ਨ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਇਲਾਕੇ ਦੇ ਲੋਕਾਂ ਵਲੋਂ ਆਟਾ, ਦਾਲ, ਖੰਡ, ਪੱਤੀ, ਘਿਓ, ਤੇਲ, ਬਿਸਕੁਟ, ਰਸ, ਮੋਮਬੱਤੀ, ਚੱਪਲਾਂ, ਕਰੀਮ ਤੇ ਹੋਰ ਘਰੇਲੂ ਸਾਮਾਨ ਦੀਆਂ ਸੇਵਾਵਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਹਰ ਰੋਜ਼ ਸ਼ਾਮ 5 ਤੋਂ 7 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਵਿਖੇ ਸੰਸਥਾ ਦੇ ਸੇਵਾਦਾਰ ਬੈਠਣਗੇ ਤੇ ਰਸਦਾ ਇਕੱਠੀਆਂ ਕੀਤੀਆਂ ਜਾਣਗੀਆਂ | ਉਪਰੰਤ ਅਗਲੇ ਦਿਨ ਉਕਤ ਸਾਰੀਆਂ ਰਸਦਾ ਹੜ੍ਹ ਪੀੜਤ ਪਰਿਵਾਰਾਂ ਜਾਂ ਰਾਹਤ ਕੈਂਪਾਂ 'ਚ ਪ੍ਰਸ਼ਾਸਨ ਦੀ ਮਦਦ ਨਾਲ ਪਹੁੰਚਾ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਵਰ੍ਹਦੇ ਮੀਂਹ ਵਿਚ ਖ਼ੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧ... ਅਗਲੀ ਖ਼ਬਰ ਪ੍ਰਸ਼ਾਸਨ ਦੇ ਭਰੋਸੇ ਉਪਰੰਤ ਸੇਮ-ਨਾਲੇ ਦੀ ਮੁਕੰਮਲ ਸਫ਼ਾਈ ਸ਼ੁਰੂ
Ad Position 24