20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਿਧਾਇਕ ਸਵਨਾ ਫਿਰ ਪਿੰਡਾਂ ਵਿਚ ਰਾਹਤ ਸਮੱਗਰੀ ਲੈ ਕੇ ਪਹੁੰਚੇ

Ad Position 21
No active advertisement
ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਮੁੜ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮੱਗਰੀ ਲੈ ਕੇ ਪਹੁੰਚ ਗਏ ਹਨ ਤੇ ਟਰੈਕਟਰ-ਟਰਾਲੀ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਢਾਣੀਆਂ ਵਿਚ ਰਾਸ਼ਨ ਦੀ ਆਪਣੇ ਹੱਥੀਂ ਵੰਡ ਕਰ ਰਹੇ ਹਨ | ਵਿਧਾਇਕ ਸਵਨਾ ਨੇ ਦੱਸਿਆ ਕਿ ਇਹ ਮੇਰੇ ਹਲਕੇ ਦੇ ਲੋਕ ਸਾਰੇ ਮੇਰਾ ਪਰਿਵਾਰ ਹੀ ਹੈ ਤੇ ਮੈਂ ਇਸ ਅÏਖੇ ਸਮੇਂ ਇਨ੍ਹਾਂ ਲੋਕਾਂ ਦੇ ਨਾਲ ਰਹਿਣਾ ਚਾਹੁੰਦੇ ਹਨ ਤੇ ਉਨ੍ਹਾਂ ਦੀ ਸੇਵਾ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੁੱਜ ਕੇ ਰਾਹਤ ਸਮਗਰੀ ਦੀ ਵੰਡ ਕਰਕੇ ਉਹ ਆਪਣੇ ਪਿੰਡਾਂ ਦੇ ਪਰਿਵਾਰਾਂ ਦੇ ਦਰਦ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਆਖਿਆ ਕਿ ਇਨ੍ਹਾਂ ਪਿੰਡਾਂ ਦੇ ਲੋਕ ਚੋਣਾਂ ਸਮੇਂ ਉਨ੍ਹਾਂ ਨਾਲ ਖੜੇ ਸਨ ਤੇ ਹੁਣ ਉਨ੍ਹਾਂ ਦੀ ਵਾਰੀ ਹੈ ਕਿ ਉਹ ਇਸ ਕੁਦਰਤੀ ਆਫ਼ਤਾਂ ਵਿਚ ਉਨ੍ਹਾਂ ਨਾਲ ਖੜ ਕੇ ਇਸ ਦਾ ਰਲ-ਮਿਲ ਕੇ ਸਾਹਮਣਾ ਕਰਨ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਹੋ ਸਕੇ ਉਹ ਰਾਸ਼ਨ ਸਮਗਰੀ ਲੋਕਾਂ ਤੱਕ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਕਿਸੇ ਨੂੰ ਵੀ ਇਸ ਮੁਸ਼ਕਿਲ ਦੀ ਘੜੀ ਵਿਚ ਖਾਣ-ਪੀਣ ਦੀ ਵਸਤੂਆਂ ਨੂੰ ਲੈ ਕੇ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਮਨੁੱਖੀ ਆਬਾਦੀ ਦੇ ਨਾਲ-ਨਾਲ ਪਸ਼ੂਆਂ ਲਈ ਵੀ ਉਹ ਫੀਡ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਬੇਜੁਬਾਨਾ ਦੀ ਬਿਹਤਰ ਤਰੀਕੇ ਨਾਲ ਸੰਭਾਲ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੱਬਣ ਤੋਂ ਲੰਬੀ ਅਤੇ ਮਲੋਟ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ ਅਗਲੀ ਖ਼ਬਰ ਨਿਆਂ ਪਹੁੰਚਿਆ ਹੜ੍ਹ ਪੀੜਤਾਂ ਦੇ ਦਰਵਾਜ਼ੇ ਤੱਕ-ਰਾਸ਼ਨ ਵੰਡ ਕੇ ਪ੍ਰਸ਼ਾਸਨ ਦੇ ਕੀਤੇ ਕੰਮਾਂ ਦਾ ਲਿਆ ਜਾਇਜ਼ਾ
Ad Position 24