20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਰੀ ਮੀਂਹ ਦੇ ਮੱਦੇਨਜ਼ਰ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਦਾ ਮੁਜ਼ਾਹਰਾ ਮੁਲਤਵੀ

Ad Position 21
No active advertisement
ਅਜੀਤ ਡੈਸਕ 31-08-2025
ਜਲਾਲਾਬਾਦ, 30 ਅਗਸਤ (ਕਰਨ ਚੁਚਰਾ)-ਭਾਰੀ ਮੀਂਹ ਦੇ ਮੱਦੇਨਜ਼ਰ ਅਤੇ ਮੌਸਮ ਵਿਭਾਗ ਦੀ ਅਗਾਉਂ ਐਡਵਾਈਜ਼ਰੀ ਨੂੰ ਧਿਆਨ 'ਚ ਰੱਖਦਿਆਂ ਕਿਰਤੀ ਕਿਸਾਨ ਯੂਨੀਅਨ ਵਲੋਂ ਚੱਕ ਜਾਨੀਸਰ ਵਿਖੇ 31 ਅਗਸਤ ਨੂੰ ਭੂ-ਮਾਫੀਏ ਖ਼ਿਲਾਫ਼ ਰੱਖੇ ਮੁਜ਼ਾਹਰੇ ਨੂੰ ਮੁਲਤਵੀ ਕੀਤਾ ਜਾਂਦਾ ਹੈ | ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਅÏਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ ਕੌਰ, ਬਲਾਕ ਪ੍ਰਧਾਨ ਹਰਮੀਤ ਸਿੰਘ ਨੇ ਕਿਹਾ ਕਿ ਮੌਸਮ ਵਿਭਾਗ ਦੀ ਭਵਿੱਖ ਬਾਣੀ ਇਹ ਦੱਸਦੀ ਹੈ ਕਿ ਆਉਣ ਵਾਲੇ ਦਿਨਾਂ ਤੱਕ ਵੀ ਮੌਸਮ ਇਸੇ ਤਰ੍ਹਾਂ ਰਹਿਣ ਦੀ ਹੀ ਸੰਭਾਵਨਾ ਹੈ | ਇਸ ਕਰਕੇ ਮੁਜ਼ਾਹਰਾਕਾਰੀਆਂ ਨੂੰ ਆਉਣ-ਜਾਣ ਦੇ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ, ਜਥੇਬੰਦੀ ਨੇ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਹੈ ਅਤੇ ਮੌਸਮ ਸਾਫ਼ ਹੋਣ 'ਤੇ ਜਲਦ ਹੀ ਤਿੱਖੇ ਐਕਸ਼ਨ ਨੂੰ ਬਰਕਰਾਰ ਰੱਖਦਿਆਂ ਅਗਲੀ ਤਰੀਕ ਦਾ ਐਲਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਬੇਜੁਬਾਨਾ ਦੀ ਸੰਭਾਲ ਕਰਨ ਦੇ ਨਾਲ-ਨਾਲ ਖ਼ੁਰਾਕ ਦਾ ਰੱਖ ਰਿਹਾ ਵਿਸ਼ੇਸ਼ ਧਿਆਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਦਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਹੜ੍ਹ ਪੀੜਤ ਬੱਚਿਆਂ ਨੂੰ ਵੱਖ -ਵੱਖ ਸੇਵਾਵਾਂ ਮੁਹੱ...
Ad Position 24