20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਬੇਜੁਬਾਨਾ ਦੀ ਸੰਭਾਲ ਕਰਨ ਦੇ ਨਾਲ-ਨਾਲ ਖ਼ੁਰਾਕ ਦਾ ਰੱਖ ਰਿਹਾ ਵਿਸ਼ੇਸ਼ ਧਿਆਨ

Ad Position 21
No active advertisement
ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਮਨੁੱਖਾਂ ਦੇ ਨਾਲ-ਨਾਲ ਬੇਜੁਬਾਨਾ ਦੀ ਸੰਭਾਲ ਕਰਨ ਦੇ ਨਾਲ-ਨਾਲ ਖ਼ੁਰਾਕ ਦਾ ਵੀ ਵਿਸ਼ੇਸ਼ ਧਿਆਨ ਰੱਖ ਰਿਹਾ ਹੈ | ਜ਼ਿਲ੍ਹੇ ਵਿਚ ਅੱਠ ਰਾਹਤ ਕੈਂਪ ਕਾਰਜਸ਼ੀਲ ਹਨ ਜਿਨ੍ਹਾਂ ਵਿਚ 384 ਜਾਨਵਰ ਲਿਆਂਦੇ ਗਏ ਹਨ ਤੇ ਪਸ਼ੂ ਪਾਲਕਾਂ ਨੂੰ ਫੀਡ, ਹਰਾ ਚਾਰਾ ਅਤੇ ਮੱਕੀ ਦੇ ਅਚਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ | ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਚ ਆਏ ਲੋਕਾਂ ਦੇ ਦੁਧਾਰੂ ਜਾਨਵਰਾਂ ਲਈ ਮੰਗ ਮੁਤਾਬਿਕ ਫੀਡ, ਹਰੇ ਚਾਰੇ ਦੀ ਵੰਡ ਜਾਰੀ ਹੈ | ਇਸ ਤੋਂ ਇਲਾਵਾ ਜੋ ਪਸ਼ੂ ਪਾਲਕ ਆਪਣੇ ਪਸ਼ੂਆਂ ਸਮੇਤ ਪਿੰਡਾਂ ਵਿਚ ਹਨ ਉਨ੍ਹਾਂ ਤੱਕ ਵੀ ਲੋੜੀਂਦੀ ਰਾਹਤ ਸਮਗਰੀ ਪੁੱਜਦੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਫੀਡ ਚਾਰਾ ਪਹੁੰਚਾਉਣ ਤੋਂ ਬਾਅਦ ਵੀ ਜਿਵੇਂ ਜਿਵੇਂ ਲੋਕਾਂ ਵੱਲੋ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ | ਇਸੇ ਤਹਿਤ ਫ਼ਾਜ਼ਿਲਕਾ ਦੇ ਪਿੰਡ ਘੁਰਕਾਂ ਵਿਚ ਮੱਕੀ ਦਾ ਆਚਾਰ ਪਿੰਡ ਵਾਸੀਆਂ ਨੂੰ ਮੁਹੱਈਆ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਪਾਣੀ ਦੀ ਮਾਰ ਕਰਕੇ ਪਸ਼ੂਆਂ ਵਿਚ ਕੋਈ ਬਿਮਾਰੀ ਨਾ ਫੈਲੇ, ਇਸ ਕਰਕੇ ਪਸ਼ੂਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਪਸ਼ੂ ਪਾਲਨ ਵਿਭਾਗ ਦੀਆਂ 14 ਟੀਮਾਂ ਰਾਹਤ ਕੇਂਦਰਾਂ ਤੇ ਪਿੰਡਾਂ ਵਿਚ ਡਿਊਟੀ 'ਤੇ ਤਾਇਨਾਤ ਹਨ ਤਾਂ ਜੋ ਕਿਸੇ ਪਸ਼ੂ ਨੂੰ ਇਲਾਜ ਦੀ ਲੋੜ ਹੈ ਤਾਂ ਉਸ ਨੰੂ ਨਾਲੋ-ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡ ਆਤੂਵਾਲਾ ਅਤੇ ਪ੍ਰਭਾਤ ਸਿੰਘ ਵਾਲਾ ਦਾ ਦੌਰਾ ਅਗਲੀ ਖ਼ਬਰ ਭਾਰੀ ਮੀਂਹ ਦੇ ਮੱਦੇਨਜ਼ਰ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਦਾ ਮੁਜ਼ਾਹਰਾ ਮੁਲਤਵੀ
Ad Position 24