20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡ ਆਤੂਵਾਲਾ ਅਤੇ ਪ੍ਰਭਾਤ ਸਿੰਘ ਵਾਲਾ ਦਾ ਦੌਰਾ

Ad Position 21
No active advertisement
ਅਜੀਤ ਡੈਸਕ 31-08-2025
ਜਲਾਲਾਬਾਦ, 30 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀ.ਐਮ. ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡ ਆਤੂਵਾਲਾ ਅਤੇ ਪ੍ਰਭਾਤ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਰਾਸ਼ਨ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਵਾਸਤੇ ਚਾਰਾ ਵੀ ਵੰਡਿਆ | ਇਸ ਸਮੇਂ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਹ ਆਪਣਾ ਕਰਜ਼ਾ ਮੋੜ ਨਹੀਂ ਸਕਦੇ | ਜਿਸ ਕਾਰਨ ਉਹ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਕਿ ਕਿਸਾਨੀ ਕਰਜ਼ਿਆਂ 'ਤੇ ਘੱਟੋ ਘੱਟ ਵਿਆਜ ਮੁਆਫ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੁੱਝ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਕਿਉਂਕਿ ਜ਼ਮੀਨਾਂ ਉਨ੍ਹਾਂ ਦੇ ਨਾਮ ਨਹੀਂ ਸਨ ਅਤੇ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇ ਜੋ ਦਰਿਆ ਦੇ ਕੰਢੇ 'ਤੇ ਹੁਣ ਤੱਕ ਜ਼ਮੀਨਾਂ ਵਾਹ ਰਹੇ ਹਨ | ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਪੰਜਾਬ ਵਿਚ ਇਸ ਵਾਰ ਹੜ੍ਹਾਂ ਦੀ ਭਾਰੀ ਮਾਰ ਕਿਉਂ ਪਈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸਮੇਂ ਸਿਰ ਮਾਨਸੂਨ ਦੀ ਆਮਦ ਤੋਂ ਪਹਿਲਾਂ ਡਰੇਨ ਦੀ ਸਫ਼ਾਈ ਤੇ ਹੋਰ ਹੜ੍ਹ ਰੋਕੂ ਕੰਮ ਨਹੀਂ ਕੀਤੇ ਤੇ ਭਾਰੀ ਬਰਸਾਤਾਂ ਨੇ ਹਾਲਾਤ ਹੋਰ ਵਿਗਾੜ ਦਿੱਤੇ | ਅਕਾਲੀ ਦਲ ਦੇ ਪ੍ਰਧਾਨ ਭਾਰੀ ਬਰਸਾਤ ਕਾਰਨ ਹੜ੍ਹਾਂ ਮਾਰੇ ਪਿੰਡਾਂ ਵਿਚ ਟਰੈਕਟਰ 'ਤੇ ਸਵਾਰ ਹੋ ਕੇ ਗਏ ਤੇ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਪਸ਼ੂਆਂ ਵਾਸਤੇ ਚਾਰਾ ਤੇ ਲੋਕਾਂ ਵਾਸਤੇ ਰਾਸ਼ਨ ਵੀ ਵੰਡਿਆ | ਉਨ੍ਹਾਂ ਨੇ ਲੋਕਾਂ ਨੂੰ ਪੁੱਛਿਆ ਕਿ ਉਨ੍ਹਾਂ ਨੂੰ ਕਿਸ ਚੀਜ਼ ਦੀ ਜ਼ਰੂਰਤ ਹੈ ਤੇ ਪਿੰਡਾਂ ਵਾਲਿਆਂ ਦੇ ਕਹਿਣ 'ਤੇ ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਰੇ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਕੈਂਪ ਵੀ ਲਗਾਵੇਗੀ | ਇਸ ਮੌਕੇ ਜਗਸੀਰ ਸਿੰਘ ਬੱਬੂ, ਸਤਿੰਦਰਜੀਤ ਸਿੰਘ ਮੰਟਾ, ਅਸ਼ੋਕ ਅਨੇਜਾ, ਦਰਸ਼ਨ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪਾਲ ਸਿੰਘ ਗਰੇਵਾਲ, ਜੋਗਿੰਦਰ ਸਿੰਘ ਜਿੰਦੂ ਅਤੇ ਰੋਹਿਤ ਮੋਂਟੂ ਵੋਹਰਾ, ਸੁਰਜੀਤ ਸਿੰਘ ਬਰਨਾਲਾ, ਗੁਰਦੇਵ ਸਿੰਘ ਆਲਮ ਕੇ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਸਰਹੱਦੀ ਪਿੰਡਾਂ ਵਿਚ ਹੜ੍ਹ ਪ੍ਰਬੰਧਾਂ ਦੇ ਜਾਇਜ਼ੇ ਲਈ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਬੇਜੁਬਾਨਾ ਦੀ ਸੰਭਾਲ ਕਰਨ ਦੇ ਨਾਲ-ਨਾਲ ਖ਼ੁਰਾਕ ਦਾ ਰੱਖ ਰਿਹਾ ਵਿਸ਼ੇਸ਼ ਧਿਆਨ
Ad Position 24