20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਸਰਹੱਦੀ ਪਿੰਡਾਂ ਵਿਚ ਹੜ੍ਹ ਪ੍ਰਬੰਧਾਂ ਦੇ ਜਾਇਜ਼ੇ ਲਈ ਦੌਰਾ

Ad Position 21
No active advertisement
ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ | ਇਸ ਦੌਰਾਨ ਘੁਰਕਾਂ ਵਿਖੇ ਉਹ ਟਰੈਕਟਰ-ਟਰਾਲੀ 'ਤੇ ਸਵਾਰ ਹੋ ਕੇ ਅਗਲੇਰੇ ਘਰਾਂ ਤੱਕ ਪਹੁੰਚੇ ਅਤੇ ਲੋਕਾਂ ਦਾ ਹਾਲ ਜਾਣਿਆ | ਉਨ੍ਹਾਂ ਨੇ ਇਸ ਮੌਕੇ ਆਖਿਆ ਕੇ ਹਰੀਕੇ ਹੈਡਵਰਕਸ ਤੋਂ ਪਾਣੀ ਦੀ ਨਿਕਾਸੀ ਵਿਚ ਕਮੀ ਆਈ ਹੈ ਅਤੇ ਅੱਜ ਉੱਥੋਂ ਦੋ ਲੱਖ 44 ਹਜ਼ਾਰ ਕਿਊਸਿਕ ਪਾਣੀ ਦੀ ਨਿਕਾਸੀ ਹੋ ਰਹੀ ਹੈ | ਉਨ੍ਹਾਂ ਨੇ ਆਖਿਆ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹਰ ਪ੍ਰਕਾਰ ਦੀ ਫ਼ੌਰੀ ਮਦਦ ਮੁਹੱਈਆ ਕਰਵਾਉਣ ਲਈ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ | ਸ੍ਰੀ ਖੁੱਡੀਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿਚ ਹਨ ਅਤੇ ਲੋਕਾਂ ਨੂੰ ਰਸਦ, ਪਸ਼ੂਆਂ ਲਈ ਚਾਰਾ ਅਤੇ ਫੀਡ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਅੱਠ ਰਾਹਤ ਕੈਂਪ ਬਣਾਏ ਗਏ ਹਨ ਉੱਥੇ ਵੀ ਲੋਕਾਂ ਨੂੰ ਲੰਗਰ ਅਤੇ ਹੋਰ ਰਸਦ ਅਤੇ ਰਾਹਤ ਸਮਗਰੀ ਬੇਰੋਕ ਟੋਕ ਭੇਜੀ ਜਾ ਰਹੀ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਨ ਦੇ ਪਹਿਲਾਂ ਹੀ ਹੁਕਮ ਦਿੱਤੇ ਹੋਏ ਹਨ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਵੀ ਵੇਰਵਾ ਇਕੱਤਰ ਕੀਤਾ ਜਾਵੇਗਾ ਅਤੇ ਉਸੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਪ੍ਰਭਾਵਿਤ ਤੱਕ ਰਾਹਤ ਸਮਗਰੀ ਪਹੁੰਚੇ | ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਖੇਤੀਬਾੜੀ ਅਤੇ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਵੀ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ | ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਘੁਰਕਾਂ ਵਿਚ ਆਪਣੀ ਹਾਜ਼ਰੀ ਵਿਚ ਲੋਕਾਂ ਨੂੰ ਰਾਹਤ ਸਮਗਰੀ ਦੀ ਵੰਡ ਵੀ ਕਰਵਾਈ | ਇਸ ਮੌਕੇ ਉਨ੍ਹਾਂ ਦੇ ਨਾਲ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਵੀਰਪਾਲ ਕੌਰ, ਟਰੇਡ ਬੋਰਡ ਤੋਂ ਅਤੁੱਲ ਨਾਗਪਾਲ, ਚੇਅਰਮੈਨ ਇੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਨਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡ ਆਤੂਵਾਲਾ ਅਤੇ ਪ੍ਰਭਾਤ ਸਿੰਘ ਵਾਲਾ ਦਾ ਦੌਰਾ
Ad Position 24