15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜ਼ਿਲ੍ਹੇ 'ਚ ਪ੍ਰੈਗਾਬਾਲਿਨ 75 ਐਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ ਟੈਬਲੇਟਸ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ

Ad Position 21
No active advertisement
ਅਜੀਤ ਡੈਸਕ 02-09-2025
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163(ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144)ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿੱਕਰੀ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪਿ੍ਸਕਿ੍ਪਸ਼ਨ ਸਲਿਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ | ਇਹ ਪਾਬੰਦੀ 31 ਅਕਤੂਬਰ 2025 ਤੱਕ ਲਾਗੂ ਰਹੇਗੀ | ਇਹ ਹੁਕਮ ਸਿਵਲ ਸਰਜਨ ਫ਼ਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸੰਬੰਧੀ ਜਾਰੀ ਕੀਤਾ ਗਿਆ ਹੈ | ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ | ਉਨ੍ਹਾਂ ਵੱਲੋਂ ਕੈਪਸੂਲ ਦੀ ਵਿੱਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ | ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੈਗਾਬਾਲਿਨ 75 ਐਮ.ਜੀ. ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ | ਪ੍ਰੈਗਾਬਾਲਿਨ (75 ਮਿਲੀਗਰਾਮ ਤੱਕ) ਦੀ ਖ਼ਰੀਦ ਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ | ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿਪ ਦੀ ਸਹੀ ਪੜਤਾਲ ਕਰ ਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੈਗਾਬਾਲਿਨ ਕੈਪਸੂਲ/ਟੇਬਲੇਟ ਦੀ ਅਸਲ ਸਲਿਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ | ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿਪ ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ | ਹੁਕਮ ਦੀ ਕਿਸੇ ਵੀ ਉਲੰਘਣਾ 'ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮਾਂ ਅੰਦਰ ਭਾਰੀ ਗਿਣਤੀ 'ਚ ਸੰਗਤਾਂ ਹੋਈਆਂ... ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਕਾਲਜਿਜ਼ ਵਿਖੇ ਮਨਾਇਆ 'ਤੀਆਂ ਤੀਜ ਦੀਆਂ' ਤਿਉਹਾਰ
Ad Position 24