ਫ਼ਾਜ਼ਿਲਕਾ,1 ਸਤੰਬਰ (ਦਵਿੰਦਰ ਪਾਲ ਸਿੰਘ)- ਖ਼ੁਸ਼ੀ ਫਾੳਾੂਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਲਗਾਤਾਰ ਆਪਣੀ ਟੀਮ ਸਮੇਤ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ | ਇਸ ਤਹਿਤ ਉਨ੍ਹਾਂ ਵੱਲੋਂ ਪਿੰਡ ਸਾਬੂਆਣਾ ਵਿਖੇ ਪਿੰਡ ਵਾਸੀਆਂ ਨੂੰ ਪਸ਼ੂਆਂ ਲਈ ਫੀਡ ਮੁਹੱਈਆ ਕਰਵਾਈ ਗਈ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਮੁਸ਼ਕਿਲ ਸਥਿਤੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਤੇ ਉਹ ਖ਼ੁਦ ਵੀ ਪਿੰਡ ਵਾਸੀਆਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਢਾਣੀਆਂ 'ਚ ਵਿਚਰ ਰਹੇ ਹਨ ਤੇ ਲੋਕਾਂ ਨੂੰ ਜਿਸ ਵੀ ਚੀਜ਼ ਦੀ ਲੋੜ ਹੈ ਉਹ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦਾ ਰਲ ਮਿਲ ਕੇ ਸਾਹਮਣਾ ਕਰਨਗੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਦੀ ਤਰ੍ਹਾਂ ਦੀ ਸਹੂਲਤਾਂ ਦੇ ਪ੍ਰਤੀ ਕਮੀ ਨਹੀਂ ਆਉਣ ਦੇਣਗੇ | ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਦੇ ਨਾਲ-ਨਾਲ ਪਸ਼ੂਆਂ ਦੀ ਜਾਨ-ਮਾਲ ਤੇ ਖ਼ੁਰਾਕ ਦੀ ਪੂਰਤੀ ਲਈ ਉਹ ਵਚਨਬੱਧ ਹਨ |