ਜਲਾਲਾਬਾਦ, 2 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਥਾਣਾ ਅਮੀਰ ਖ਼ਾਸ ਏਰੀਏ ਵਿਚ ਗਸ਼ਤ ਦੌਰਾਨ ਮੌਜੂਦ ਸੀ ਅਤੇ ਲਿੰਕ ਰੋਡ ਐਫ-ਐਫ ਰੋਡ ਤੋਂ ਥਾਰਾ ਸਿੰਘ ਵਾਲਾ ਨੂੰ ਜਾ ਰਹੇ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਾਲਾ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਥਾਰਾ ਸਿੰਘ ਵਾਲਾ ਜੋਕਿ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਛਾਪੇਮਾਰੀ ਕਰਨ ਤੇ ਕਾਬੂ ਆ ਸਕਦਾ ਹੈ | ਜਿਸ ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਉਸ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ ਕੀਤਾ ਗਿਆ | ਜਿਸ ਦੇ ਵਿਰੁੱਧ ਥਾਣਾ ਅਮੀਰ ਖ਼ਾਸ ਵਿਖੇ ਧਾਰਾ 61/1/14 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |