17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਐੱਸ.ਡੀ.ਐਮ. ਰਾਜਪੂਤ ਨੇ ਸੱਯਦ ਵਾਲਾ 'ਚ ਮੀਂਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡਿਆ ਰਾਸ਼ਨ

Ad Position 21
No active advertisement
ਅਜੀਤ ਡੈਸਕ 03-09-2025
ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ) ਅਬੋਹਰ ਦੇ ਐੱਸ.ਡੀ.ਐਮ ਸ੍ਰੀ ਕਿ੍ਸ਼ਨਾ ਪਾਲ ਰਾਜਪੂਤ ਨੇ ਅੱਜ ਅਬੋਹਰ ਹਲਕੇ ਦੇ ਪਿੰਡ ਸੱਯਦ ਵਾਲਾ ਵਿਚ ਮੀਂਹ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ | ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨਾਂ ਵਿਚ ਪਈ ਭਾਰੀ ਮੀਂਹ ਕਾਰਨ ਇੱਥੇ ਕਈ ਪਰਿਵਾਰਾਂ ਦੇ ਘਰ ਪਾਣੀ ਵਿਚ ਘਿਰੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਐੱਸ.ਡੀ.ਐਮ. ਰਾਜਪੂਤ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਜਾ ਰਿਹਾ ਹੈ ਅਤੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਫ਼ਸਲਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਨ ਦੇ ਹੁਕਮ ਪਹਿਲਾਂ ਹੀ ਦਿੱਤੇ ਹੋਏ ਹਨ | ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗਗਨਦੀਪ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਚਹਿਰੀ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਸਰਕਾਰ ਅਤੇ ਸਮਾਜਸੇਵੀ ਸੰਸਥਾਵਾਂ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਹਰਾ ਚਾਰਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ-ਡਾ.ਰਿਣ...
Ad Position 24