17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਐਸ. ਡੀ. ਐਮ. ਜਲਾਲਾਬਾਦ ਨੇ ਹੜ੍ਹਾਂ ਦੀ ਤਾਜ਼ਾ ਸਥਿਤੀ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 03-09-2025
ਜਲਾਲਾਬਾਦ 2 ਸਤੰਬਰ(ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਐੱਸ.ਡੀ.ਐੱਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੇ ਹੜ੍ਹਾਂ ਦੀ ਤਾਜ਼ਾ ਸਥਿਤੀ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ¢ ਉਨ੍ਹਾਂ ਕਿਹਾ ਕਿ ਪਿਛਲੇ ਹਿੱਸਿਆਂ ਵਿਚ ਭਾਰੀ ਬਾਰਿਸ਼ਾਂ ਕਰਕੇ ਪਾਣੀ ਦਾ ਪੱਧਰ ਲਗਾਤਾਰ ਵਧਿਆ ਹੈ, ਇਸ ਕਰਕੇ ਸਬੰਧਿਤ ਅਧਿਕਾਰੀ ਸਥਿਤੀ 'ਤੇ ਨਜ਼ਰ ਬਣਾਈ ਰੱਖਣ ਤਾਂ ਜੋ ਸਥਿਤੀ ਨਾਲ ਨਿਪਟਣ ਲਈ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ¢ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਵਧਣ ਕਰਕੇ ਢਾਣੀ ਨੱਥਾ, ਢਾਣੀ ਬਚਨ ਸਿੰਘ ਆਦਿ ਇਲਾਕਿਆਂ ਵਿਚ ਆਵਾਜਾਈ ਸੰਪਰਕ ਪ੍ਰਭਾਵਿਤ ਜ਼ਰੂਰ ਹੋਇਆ ਹੈ, ਪਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲ਼ੋਂ ਲਗਾਤਾਰ ਪਿੰਡ ਦੇ ਲੋਕਾਂ ਲਈ ਇੰਤਜ਼ਾਮ ਕੀਤੇ ਗਏ ਹਨ¢ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦਾ ਪਿੰਡਾਂ ਨਾਲ ਰਾਬਤਾ ਕਾਇਮ ਹੈ ਤੇ ਪਾਣੀ ਦੀ ਮਾਰ ਹੇਠ ਪਿੰਡਾਂ ਤੇ ਢਾਣੀਆਂ ਵਿਚ ਨਿਰਵਿਘਨ ਰਾਹਤ ਸਮਗਰੀ ਮੁਹੱਈਆ ਕਰਵਾਈ ਜਾ ਰਹੀ ਹੈ¢ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਲਾਲਾਬਾਦ ਦੇ ਪ੍ਰਭਾਵਿਤ ਪਿੰਡਾਂ ਤੇ ਢਾਣੀਆਂ ਵਿਚ ਰਾਸ਼ਨ ਕਿੱਟਾਂ, ਹਰਾ ਚਾਰਾ, ਫੀਡ, ਤਰਪਾਲਾਂ ਆਦਿ ਹੋਰ ਜ਼ਰੂਰੀ ਰਾਹਤ ਸਮਗਰੀ ਮੁਹੱਈਆ ਕਰਵਾਉਣ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ¢ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ 2-3 ਦਿਨ ਬਾਰਸ਼ਾਂ ਦੀ ਸੰਭਾਵਨਾ ਹੋਣ ਕਰਕੇ ਸਥਿਤੀ 'ਤੇ ਨੇੜੇ ਹੋ ਕੇ ਨਿਗਰਾਨੀ ਰੱਖੀ ਜਾਵੇ ਤੇ ਕਿਸੇ ਪ੍ਰਕਾਰ ਦੀ ਡਿਊਟੀ ਵਿਚ ਅਣਗਹਿਲੀ ਨਾ ਕੀਤੀ ਜਾਵੇ¢ ਇਸ ਮੌਕੇ ਨਾਇਬ ਤਹਿਸੀਲਦਾਰ ਮੈਡਮ ਸ਼ਾਨੂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਸ਼ੇਰ ਸਿੰਘ ਘੁਬਾਇਆ ਵਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕਚਹਿਰੀ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ
Ad Position 24