18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਧਾਇਕ ਸਵਨਾ ਨੇ ਨਵਾਂ ਹਸਤਾਂ ਕਲਾ ਵਿਚ ਬਣੇ ਰਾਹਤ ਕੇਂਦਰਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 03-09-2025
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੱਥੇ ਸਰਹੱਦ ਦੇ ਨਾਲ ਵਸੇ ਹੜ੍ਹ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਵਿਖੇ ਕਿਸ਼ਤੀ ਤੇ ਪਹੁੰਚ ਕੇ ਲੋਕਾਂ ਦਾ ਹਾਲ ਜਾਣਿਆ ਤੇ ਲੋਕਾਂ ਨੂੰ ਕਾਣ ਲਈ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡੀ | ਇਸ ਤੋਂ ਪਹਿਲਾਂ ਉਨ੍ਹਾਂ ਨਵਾਂ ਹਸਤਾ ਕਲਾਂ ਵਿੱਚ ਬਣੇ ਰਾਹਤ ਕੇਂਦਰ ਦਾ ਦੌਰਾ ਕਰਕੇ ਉੱਥੇ ਰਹਿ ਰਹੇ ਲੋਕਾਂ ਦਾ ਵੀ ਹਾਲ ਜਾਣਿਆ | ਇਸ ਦੌਰਾਨ ਵੀ ਉਨ੍ਹਾਂ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਲਈ ਰਾਸ਼ਨ ਅਤੇ ਪਸ਼ੂਆਂ ਲਈ ਫੀਡ ਵੀ ਵੰਡੀ | ਇਸ ਮੌਕੇ ਬੋਲਦੇ ਹੋਏ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਕਾਰਨ ਜਿਹੜੇ ਵੀ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਿਸਾਨਾਂ ਨੂੰ ਖ਼ਰਾਬੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ ਤੇ ਹੋਰ ਵੀ ਬਣਦੀ ਮਾਲੀ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਿਤ ਲੋਕਾਂ ਦੇ ਨਾਲ ਖੜੀ ਹੈ ਤੇ ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੈਂ ਇਸ ਮੁਸੀਬਤ ਵਿੱਚ ਤੁਹਾਡੇ ਨਾਲ ਖੜ੍ਹਾ ਹਾਂ ਤੇ ਜੇਕਰ ਜਦੋਂ ਵੀ ਕਿਧਰੇ ਮੇਰੀ ਲੋੜ ਹੈ ਤਾਂ ਮੈਨੂੰ ਦੱਸਿਆ ਜਾਵੇ ਮੈਂ ਤੁਹਾਡੀ ਹਰ ਮੁਸ਼ਕਿਲ ਹੱਲ ਕਰਾਂਗਾ | ਵਿਧਾਇਕ ਨੇ ਇਸ ਮੌਕੇ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਿਹਾ ਕਿ ਜੇਕਰ ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਹਰ ਤਰ੍ਹਾਂ ਦੀ ਮਦਦ ਉਹ ਉਨ੍ਹਾਂ ਨੂੰ ਮੁਹੱਈਆ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ 10 ਗਰਾਮ ਹੈਰੋਇਨ ਸਣੇ 3 ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਚੱਕ ਮੋਚਣ ਵਾਲਾ ਵਿਖੇ ਹੋਏ ਸਾਲਾਨਾ ਸਮਾਗਮ
Ad Position 24