ਜਲਾਲਾਬਾਦ, 2 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵੱਲੋਂ 10 ਗਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਵਿਚ ਇਕ ਔਰਤ ਵੀ ਸ਼ਾਮਿਲ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਪਿੰਡ ਵੈਰੋਕੇ ਦਾਣਾ ਮੰਡੀ ਦੇ ਕੋਲ ਪੁੱਜੇ ਤਾਂ ਦਾਣਾ ਮੰਡੀ ਵਿਚ ਬਣੇ ਬਰਾਂਡੇ ਵਿਚ ਦੋ ਵਿਅਕਤੀ ਅਤੇ ਇਕ ਔਰਤ ਬੈਠੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਖਿਸਕਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ਤੇ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵੱਲੋਂ ਹੈਰੋਇਨ ਸਮੇਤ ਗੁਰਜੰਟ ਸਿੰਘ ਉਰਫ਼ ਜੰਟੀ ਪੁੱਤਰ ਬਲਬੀਰ ਸਿੰਘ ਵਾਸੀ ਮੋਜਾ ਅਰਨੀਵਾਲਾ, ਕੁਲਦੀਪ ਸਿੰਘ ਪੁੱਤਰ ਸ਼ੰਭੂ ਸਿੰਘ ਵਾਸੀ ਕਾਠਗੜ ਅਤੇ ਕੁੰਦਲਾ ਬਾਈ ਪਤਨੀ ਕੁਲਵੰਤ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆਵਾਲਾ ਦੇ ਵਿਰੁੱਧ ਥਾਣਾ ਵੈਰੋਕੇ ਵਿਖੇ ਧਾਰਾ 21/61/85 ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |