18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਾਬਕਾ ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਹਮਾਰ ਧਰਮਪੁਰਾ ਭਾਜਪਾ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-09-2025
ਅਬੋਹਰ, 2 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) -ਵਿਧਾਨ ਸਭਾ ਹਲਕਾ ਬੱਲੂਆਣਾ ਵਿਚ ਭਾਰਤੀ ਜਨਤਾ ਪਾਰਟੀ ਨੇ ਉਸ ਸਮੇਂ ਤਕੜਾ ਝਟਕਾ ਲੱਗਿਆ ਜਦ ਸਾਬਕਾ ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਹਮਾਰ ਧਰਮਪੁਰਾ ਨੇ ਭਾਜਪਾ ਦੇ ਕਮਲ ਫੁੱਲ ਨੂੰ ਛੱਡਦੇ ਹੋਏ ਕਾਂਗਰਸ ਦਾ ਪੰਜਾ ਫੜ੍ਹ ਲਿਆ, ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਹਲਕਾ ਬੱਲੂਆਣਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ | ਇਸ ਦੌਰਾਨ ਸ਼ੇਰ ਸਿੰਘ ਘੁਬਾਇਆ ਅਤੇ ਬੀਬੀ ਰਾਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਪੰਜਾਬ ਦੇ ਲੋਕਾਂ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਲਗਾਤਾਰ ਦੂਜੀਆਂ ਸਿਆਸੀ ਪਾਰਟੀਆਂ ਛੱਡ ਕੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ | ਜਿਸ ਤਹਿਤ ਅੱਜ ਧਰਮਪੁਰਾ ਦੇ ਸੀਨੀਅਰ ਭਾਜਪਾ ਆਗੂ ਮਹਿੰਦਰ ਸਿੰਹਮਾਰ ਕਾਂਗਰਸ ਵਿਚ ਸ਼ਾਮਿਲ ਹੋਏ ਹਨ, ਜਿਨ੍ਹਾਂ ਦਾ ਕਾਂਗਰਸ ਪਾਰਟੀ ਵਿਚ ਬਣਦਾ ਮਾਨ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ, ਬਲਾਕ ਪ੍ਰਧਾਨ ਸ਼ਪਿੰਦਰ ਜਾਖੜ, ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਸਰਪੰਚ ਬੁਰਜ ਮੁਹਾਰ ਕਾਲੋਨੀ, ਮਲਕੀਤ ਸਿੰਘ ਦਲਮੀਰ ਖੇੜਾ, ਰਾਜਪਾਲ ਸੰਮਤੀ ਮੈਂਬਰ, ਅਮਰਦਾਸ ਮਾਨ, ਗੁਰਮੀਤ ਪਰਜਾਪਤ, ਕਾਂਗਰਸ ਦੇ ਸ਼ਹਿਰੀ ਬਲਾਕ ਪ੍ਰਧਾਨ ਸੁਭਾਸ਼ ਬਾਘਲਾ, ਇੰਦਰਾਜ ਸਰਪੰਚ, ਪ੍ਰਭੂ ਦਿਆਲ, ਧਰਮਵੀਰ ਟਾਂਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਿਲੀਫ਼ ਕੈਂਪਾਂ ਵਿਚ ਮੈਡੀਕਲ ਸਹੂਲਤਾਂ ਦਾ ਲਿਆ ਜਾਇਜ਼... ਅਗਲੀ ਖ਼ਬਰ 10 ਗਰਾਮ ਹੈਰੋਇਨ ਸਣੇ 3 ਵਿਅਕਤੀ ਕਾਬੂ, ਪਰਚਾ ਦਰਜ
Ad Position 24