18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਿਲੀਫ਼ ਕੈਂਪਾਂ ਵਿਚ ਮੈਡੀਕਲ ਸਹੂਲਤਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 03-09-2025
ਫ਼ਾਜ਼ਿਲਕਾ, 2 ਸਤੰਬਰ (ਅਮਰਜੀਤ ਸ਼ਰਮਾ)-ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਨਾਲ-ਨਾਲ ਡਾ. ਅਰਪਿਤ ਗੁਪਤਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਰਿਲੀਫ਼ ਕੈਂਪਾਂ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਸਮੇਂ ਉਨ੍ਹਾਂ ਨਾਲ ਡਾਕਟਰ ਸੁਨੀਤਾ ਕੰਬੋਜ ਜ਼ਿਲ੍ਹਾ ਐਪੀਡਮੈਲੋਜਿਸਟ ਅਤੇ ਰਾਜੇਸ਼ ਕੁਮਾਰ ਜ਼ਿਲ੍ਹਾ ਪੋ੍ਰਗਰਾਮ ਮੈਨੇਜਰ ਸਨ | ਇਸ ਸਮੇਂ ਉਨ੍ਹਾਂ ਮੈਡੀਕਲਾਂ ਟੀਮਾਂ ਤੋਂ ਆ ਰਹੀਆਂ ਮੁਸ਼ਕਲਾਂ ਜਾਂ ਦਵਾਈਆਂ ਤੇ ਸਟਾਕ ਸਬੰਧੀ ਜਾਣਕਾਰੀ ਲਈ | ਇਸ ਸਮੇਂ ਡਾਕਟਰ ਕਵਿਤਾ ਸਿੰਘ ਨੇ ਪਿੰਡ ਮੌਜਮ ਵਿਖੇ ਰਲੀਫ਼ ਕੈਂਪ ਵਿੱਚ ਗਰਭਵਤੀ ਮਾਂਵਾਂ ਦਾ ਚੈੱਕਅਪ ਕੀਤਾ ਅਤੇ ਜਣੇਪਾ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਕਰਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਦਿਨ ਰਾਤ ਤਨ ਮਨ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀਆਂ 22 ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ | ਹੁਣ ਤੱਕ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਜਾਂ ਚੁੱਕੀਆਂ ਹਨ | ਡਾ. ਰੋਹਿਤ ਗੋਇਲ ਅਤੇ ਡਾਕਟਰ ਅਰਪਿਤ ਗੁਪਤਾ ਵਲੋਂ ਕੱਵਾਲੀਆਂ ਹੈੱਡ ਦਾ ਦੌਰਾ ਕੀਤਾ ਅਤੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਟੀਮ ਨੂੰ ਹਿਦਾਇਤ ਕੀਤੀ ਕਿ ਸਵੇਰ ਵੇਲੇ 2 ਟੀਮ ਕਿਸ਼ਤੀਆਂ ਰਹੀ ਲੋਕਾਂ ਨੂੰ ਸਿਹਤ ਸਹੂਲਤਾਂ ਜਾਰੀ ਰੱਖੇ ਅਤੇ 2 ਟੀਮ ਪੁਲ ਤੇ ਐਮਰਜੈਂਸੀ ਸੇਵਾਵਾਂ ਦੇਖਿਆ ਕਰੇ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾਨ ਮੁਹਿੰਮ ਨੂੰ ਇੱਕ ਪ੍ਰਸਿੱਧ ਲਹਿਰ ਬਣਾਉਣ ਦੀ ਲੋੜ-ਐਸ.ਐਮ.ਓ ਡਾ. ਗੋਇਲ ਅਗਲੀ ਖ਼ਬਰ ਸਾਬਕਾ ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਹਮਾਰ ਧਰਮਪੁਰਾ ਭਾਜਪਾ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ
Ad Position 24