ਜਲਾਲਾਬਾਦ, 2 ਸਤੰਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)ਐੱਸ.ਡੀ. ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ ਨੈਸ਼ਨਲ ਹਾਈਵੇਅ ਅਤੇ ਨਗਰ ਕੌਂਸਲ ਜਲਾਲਾਬਾਦ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਵੇਂ ਬੱਸ ਸਟੈਂਡ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਨੇੜੇ ਬੀ.ਐੱਸ.ਐਫ. ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸੜਕ ਦੀ ਮੁਰੰਮਤ ਕਰਨ ਲਈ ਜਲਦ ਤੋਂ ਜਲਦ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ | ਇਸ ਦੌਰੇ ਦੌਰਾਨ ਐੱਸ.ਡੀ. ਐਮ ਨੇ ਕਿਹਾ ਕਿ ਲਗਾਤਾਰ ਭਾਰੀ ਬਰਸਾਤਾਂ ਆਉਣ ਕਰਕੇ ਸੜਕ *ਤੇ ਵੱਡੇ ਵੱਡੇ ਖੱਡੇ ਪੈ ਗਏ ਹਨ ਜਿਸ ਕਰਕੇ ਕੋਈ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ | ਉਨ੍ਹਾਂ ਕਿਹਾ ਕਿ ਕੋਈ ਅਣਸੁਖਾਂਵੀ ਘਟਨਾ ਨਾ ਵਾਪਰੇ, ਇਸ ਲਈ ਤੁਰੰਤ ਜ਼ਰੂਰੀ ਕਦਮ ਚੁੱਕਣੇ ਜ਼ਰੂਰੀ ਹਨ | ਉਨ੍ਹਾਂ ਨੈਸ਼ਨਲ ਹਾਈਵੇਅ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੰੂ ਆਦੇਸ਼ ਦਿੱਤੇ ਕਿ ਸੜਕਾਂ *ਤੇ ਪਏ ਖੱਡਿਆਂ ਨੂੰ ਜਲਦ ਭਰਿਆ ਜਾਵੇ ਅਤੇ ਸੜਕ ਦੀ ਮੁਰੰਮਤ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸੜਕਾਂ ਦੀ ਹਾਲਤ ਵਧੀਆ ਹੋਣੀ ਚਾਹੀਦੀ ਹੈ | ਉਨ੍ਹਾਂ ਲੋਕਾਂ ਨੂੰ ਆਉਣ-ਜਾਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਅਧਿਕਾਰੀ ਜਲਦ ਤੋਂ ਜਲਦ ਖੱਡਿਆਂ ਨੂੰ ਭਰਨ ਦੀ ਕਾਰਵਾਈ ਅਮਲ ਵਿਚ ਲਿਆਉਣ | ਇਸ ਦੌਰਾਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਅ ਦੇ ਅਧਿਕਾਰੀ ਤੇ ਹੋਰ ਸਟਾਫ਼ ਮੌਜੂਦ ਸਨ |