19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ

Ad Position 21
No active advertisement
ਅਜੀਤ ਡੈਸਕ 03-09-2025
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜਪੁਰ ਦੇ ਖੇਤਰ ਵਿਚੋਂ ਨਸ਼ਾ ਤਸਕਰਾਂ ਅਤੇ ਨਸ਼ੇ ਦਾ ਸਫ਼ਾਇਆ ਕਰਨ ਲਈ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਫ਼ਿਰੋਜ਼ਪੁਰ ਪੁਲਿਸ ਵਲੋਂ ਲਗਾਤਾਰ ਛਾਪੇਮਾਰੀਆਂ ਅਤੇ ਨਾਕੇਬੰਦੀਆਂ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਵਿਚ ਬੀਤੇ ਦਿਨ ਸੀ.ਆਈ.ਏ ਸਟਾਫ਼ ਵਲੋਂ ਵਿਸ਼ੇਸ਼ ਚੈਕਿੰਗ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਹੈਰੋਇਨ ਤੇ ਹੋਰ ਸਮਾਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੋ ਨੌਜਵਾਨ ਧਰਮਿੰਦਰ ਗਿੱਲ ਉਰਫ਼ ਟੈਣੀ ਪੁੱਤਰ ਸੁੱਖਾ ਸਿੰਘ ਵਾਸੀ ਨਵਾਂ ਕਿਲਾ ਥਾਣਾ ਲੱਖੋ ਕੇ ਬਹਿਰਾਮ ਅਤੇ ਗੁਰਸ਼ਰਨ ਸਿੰਘ ਉਰਫ਼ ਗੋਰਾ ਪੁੱਤਰ ਪੁੱਤਰ ਉਤਮ ਸਿੰਘ ਵਾਸੀ ਨਵਾਂ ਕਿਲਾ ਥਾਣਾ ਲੱਖੋ ਕੇ ਬਹਿਰਾਮ ਨੂੰ ਸ਼ੱਕ ਪੈਣ 'ਤੇ ਕਾਬੂ ਕੀਤਾ, ਜਿਨ੍ਹਾਂ ਦੀ ਤਲਾਸ਼ੀ ਦੌਰਾਨ ਮੁਲਜ਼ਮਾਂ ਪਾਸੋਂ 102 ਗ੍ਰਾਮ ਹੈਰੋਇਨ, ਡਿਜੀਟਲ ਕੰਡਾ, ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਮਾਰਕਾ ਸਪਲੈਂਡਰ ਨੰਬਰ ਪੀ.ਬੀ 05 ਏ ਟੀ 9345 ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਵਿਰੁੱਧ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਦੀ ਰਿਪੋਰਟ 'ਤੇ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰੀਏ-ਸਰਬਜੀਤ ਕੌਰ ਬਰਾੜ ਅਗਲੀ ਖ਼ਬਰ ਯੂਥ ਕਾਂਗਰਸ ਨੇ ਵੋਟ ਚੋਰੀ ਖ਼ਿਲਾਫ਼ ਮੁਹਿੰਮ ਦੀ ਕੀਤੀ ਸ਼ੁਰੂਆਤ
Ad Position 24