16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬੱਲੂਆਣਾ ਹਲਕੇ ਦੇ ਕਾਲਾ ਟਿੱਬਾ ਪਿੰਡ 'ਚ ਕਈ ਘਰਾਂ ਦੀਆਂ ਛੱਤਾਂ ਡਿੱਗੀਆਂ

Ad Position 21
No active advertisement
ਅਜੀਤ ਡੈਸਕ 04-09-2025
ਅਬੋਹਰ, 3 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਬੱਲੂਆਣਾ ਹਲਕੇ ਦੇ ਪਿੰਡਾਂ ਵਿਚ ਲਗਾਤਾਰ ਭਾਰੀ ਮੀਂਹ ਤੋਂ ਬਾਅਦ ਛੱਤਾਂ ਡਿੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਤਹਿਤ ਸਥਾਨਕ ਸੀਤੋ ਰੋਡ ਸਥਿਤ ਪਿੰਡ ਕਾਲਾ ਟਿੱਬਾ ਵਿਚ ਕਈ ਗ਼ਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਜਦ ਕਿ ਹੁਣ ਪਰਿਵਾਰਿਕ ਮੈਂਬਰ ਤੰਬੂ ਲਗਾ ਕੇ ਆਪਣਾ ਗੁਜ਼ਾਰਾ ਕਰ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਜੈਪਾਲ ਅਤੇ ਉਸ ਦੀ ਪਤਨੀ ਨਾਨਕੀ ਦੇਵੀ ਨੇ ਦੱਸਿਆ ਗਿਆ ਕਿ ਉਹ ਸਵੇਰੇ ਉੱਠੇ ਤੇ ਚਾਹ ਬਣਾਉਣ ਵਾਸਤੇ ਜਦ ਚੁੱਲੇ੍ਹ 'ਤੇ ਚਾਹ ਬਣਾਉਣ ਵਾਸਤੇ ਬਾਹਰ ਆਈ ਤਾਂ ਮਗਰੋਂ ਉਨ੍ਹਾਂ ਦੇ ਇਕ ਕਮਰੇ ਦੀ ਛੱਤ ਡਿੱਗਣ ਕਾਰਨ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਉਨ੍ਹਾਂ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ | ਦੂਜੇ ਪਾਸੇ ਜਾਣਕਾਰੀ ਦਿੰਦਿਆਂ ਹੋਇਆ ਪੀੜਤ ਪਰਿਵਾਰ ਬਲਵੰਤ ਸਿੰਘ ਨੇ ਦੱਸਿਆ ਕਿ ਭਾਰੀ ਮੀਂਹ ਦੇ ਕਾਰਨ ਉਨ੍ਹਾਂ ਦੇ ਤਿੰਨ ਕਮਰਿਆਂ ਦੀ ਛੱਤ ਡਿੱਗਣ ਕਾਰਨ ਕਰਕੇ ਕਾਫ਼ੀ ਨੁਕਸਾਨ ਹੋਇਆ ਹੈ | ਪਿੰਡ ਦੇ ਸਰਪੰਚ ਵਿਕਰਮ ਅਤੇ ਪੰਚਾਇਤ ਮੈਂਬਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਕਈ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਕਰਕੇ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਵੀ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ |
Ad Position 22
No active advertisement
ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਤੋਂ 3 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਹਾਲਾਤ ਬਣੇ ਗੰਭੀਰ ਅਗਲੀ ਖ਼ਬਰ ਕੇਰੀਆਂ ਡਰੇਨ 'ਚ ਪਾਣੀ ਨਾ ਛੱਡਣ ਕਾਰਨ ਅੱਧਾ ਦਰਜਨ ਦੇ ਕਰੀਬ ਡੁੱਬ ਰਹੇ ਪਿੰਡਾਂ ਦੇ ਲੋਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ...
Ad Position 24