17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹਰੀਕੇ ਹੈੱਡ ਵਰਕਸ ਤੋਂ 3 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਹਾਲਾਤ ਬਣੇ ਗੰਭੀਰ

Ad Position 21
No active advertisement
ਅਜੀਤ ਡੈਸਕ 04-09-2025
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਹਰੀਕੇ ਹੈੱਡ ਵਰਕਸ ਤੋਂ 3 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਫ਼ਾਜ਼ਿਲਕਾ ਦੇ ਹੜ੍ਹ ਮਾਰ ਇਲਾਕਿਆਂ ਤੋਂ ਇਲਾਵਾ ਹੋਰ ਇਲਾਕਿਆਂ ਲਈ ਗੰਭੀਰ ਸੰਕਟ ਪੈਦਾ ਹੋ ਗਿਆ ਹੈ | ਪਾਣੀ ਦੀ ਰਫ਼ਤਾਰ ਇਤਨੀ ਤੇਜ਼ ਹੈ ਕਿ ਉਹ ਤਣਾਅ, ਮੰੂਹ ਭਾਰ ਰੋੜ੍ਹ ਕੇ ਲੈ ਜਾਵੇ | ਤਿੰਨ ਦਰਜਨ ਦੇ ਕਰੀਬ ਪਿੰਡ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ | ਜ਼ਿਲ੍ਹਾ ਪ੍ਰਸ਼ਾਸਨ ਫ਼ੌਜ ਦੀ ਮਦਦ ਨਾਲ ਕਾਵਾਂਵਾਲੀ, ਮੌਜਮ ਫਾਰਵਰਡ ਬੰਨ੍ਹਾਂ ਦੀ ਮਜ਼ਬੂਤੀ ਕਰਨ 'ਚ ਪੂਰੀ ਵਾਹ ਲਗਾ ਰਿਹਾ ਹੈ ਕਿ ਕਿਧਰੇ ਕਿਸੇ ਵੀ ਬੰਨ੍ਹ 'ਚ ਪਾੜ ਨਾ ਪਵੇ ਤੇ ਬਾਕੀ ਇਲਾਕਾ ਸੁਰੱਖਿਅਤ ਰਹਿ ਸਕੇ ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਮਹਾਤਮ ਨਗਰ, ਚੱਕ ਰੁਹੇਲਾ, ਤੇਜਾ ਰੁਹੇਲਾ ਆਦਿ ਪਿੰਡਾਂ 'ਚ ਕਿਸ਼ਤੀ ਤੇ ਜਾ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ ਕੀਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ ਅਤੇ ਇਸ ਵੇਲੇ ਹਰੀਕੇ ਹੈੱਡਵਰਕਸ ਤੋਂ 3 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਅੱਗੇ ਨਾਲੋਂ ਕਾਫ਼ੀ ਮਾਤਰਾ ਵਿਚ ਵਧਿਆ ਹੈ | ਇਸ ਕਰ ਕੇ ਲੋਕ ਜਲਦ ਤੋਂ ਜਲਦ ਸੁਰੱਖਿਅਤ ਥਾਂ 'ਤੇ ਆ ਜਾਣ | ਉਨ੍ਹਾਂ ਕਿਹਾ ਕਿ ਇਹ ਅਪੀਲ ਲੋਕਾਂ ਦੀ ਭਲਾਈ ਹਿਤ ਲਈ ਹੀ ਕੀਤੀ ਜਾ ਰਹੀ ਹੈ | ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਐਨ.ਡੀ.ਆਰ.ਐਫ. ਦੀ ਟੀਮਾਂ ਦੀ ਗਿਣਤੀ ਵੱਧ ਗਈ ਹੈ ਤੇ ਹੁਣ ਜ਼ਿਲੇ੍ਹ ਵਿਚ ਚਾਰ ਐਨ. ਆਰ. ਡੀ. ਆਰ. ਐਫ ਦੀਆਂ ਟੀਮਾਂ ਕਾਰਜਸ਼ੀਲ ਹਨ | ਇਸ ਤੋਂ ਬਿਨਾਂ 67 ਇਨਫੈਂਟਰੀ ਬਿ੍ਗੇਡ ਫ਼ੌਜ ਦੀਆਂ ਟੀਮਾਂ ਵੀ ਲਗਾਤਾਰ ਸਰਹੱਦੀ ਪਿੰਡਾਂ ਵਿਚੋਂ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਆਖਿਆ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰਾਂ 'ਚ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਦੀ ਜਾਨ ਮਾਲ ਦੀ ਸੁਰੱਖਿਆ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਹੁਣ ਤੱਕ 34 ਪਿੰਡ ਪ੍ਰਭਾਵਿਤ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪਾਣੀ ਦਾ ਪੱਧਰ ਜ਼ਿਆਦਾ ਵੱਧ ਗਿਆ ਤਾਂ ਬਾਹਰ ਆਉਣਾ ਔਖਾ ਹੋ ਜਾਵੇਗਾ ਤੇ ਇਸ ਨਾਲ ਨੁਕਸਾਨ ਵੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ ਅਤੇ ਜਲਦ ਤੋਂ ਜਲਦ ਸੁਰੱਖਿਅਤ ਥਾਵਾਂ 'ਤੇ ਆਇਆ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ 12 ਰਾਹਤ ਕੇਂਦਰ ਕਾਰਜਸ਼ੀਲ ਹਨ ਤੇ ਹਰੇਕ ਪ੍ਰਕਾਰ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਐਨ.ਡੀ.ਆਰ.ਐਫ ਆਰਮੀ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਜੋ ਕਿਸ਼ਤੀਆਂ ਤੇ ਲੋਕਾਂ ਨੂੰ ਬਾਹਰ ਸੁਰੱਖਿਅਤ ਲਿਆਉਣ ਲਈ ਵਚਨਬੱਧ ਹਨ | ਇਸੇ ਤਰ੍ਹਾਂ ਜੋ ਲੋਕ ਹਾਲੇ ਵੀ ਪਿੰਡਾਂ ਦੇ ਅੰਦਰ ਹਨ ਉਨ੍ਹਾਂ ਤੱਕ ਕਿਸ਼ਤੀਆਂ ਰਾਹੀਂ ਰਸਦ ਤੇ ਜਾਨਵਰਾਂ ਲਈ ਕੈਟਲ ਫੀਡ ਭੇਜੀ ਜਾ ਰਹੀ ਹੈ | ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਨੂੰ ਤਰਪਾਲਾਂ ਵੀ ਵੰਡੀਆਂ ਜਾ ਰਹੀਆਂ ਹਨ | ਇਸ ਮੌਕੇ ਐਸ.ਡੀ.ਐਮ. ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਅਤੇ ਹੋਰ ਸਟਾਫ਼ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁਖਦੇਵ ਸਿੰਘ ਰੂਮੀ ਵਾਲਿਆਂ ਵਲੋਂ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਅਗਲੀ ਖ਼ਬਰ ਬੱਲੂਆਣਾ ਹਲਕੇ ਦੇ ਕਾਲਾ ਟਿੱਬਾ ਪਿੰਡ 'ਚ ਕਈ ਘਰਾਂ ਦੀਆਂ ਛੱਤਾਂ ਡਿੱਗੀਆਂ
Ad Position 24