17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਰਹੱਦੀ ਪਿੰਡਾਂ ਦੇ ਲੋਕ ਪ੍ਰਭਾਵਿਤ ਖੇਤਰਾਂ ਤੋਂ ਬਾਹਰ ਆਉਣ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 04-09-2025
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਤਲੁਜ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਮੱਦੇਨਜ਼ਰ ਕ੍ਰੀਕ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤੁਰੰਤ ਪਿੰਡ ਛੱਡ ਕੇ ਸੁਰੱਖਿਅਤ ਥਾਂ 'ਤੇ ਪਹੁੰਚਣ | ਉਨ੍ਹਾਂ ਨੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਰੱਖਿਅਤ ਬਾਹਰ ਕੱਢਿਆ ਜਾਵੇ ਕਿਉਂਕਿ ਹਰੀਕੇ ਹੈੱਡਵਰਕਸ ਤੋਂ ਪਾਣੀ ਦੀ ਨਿਕਾਸੀ ਵੱਧ ਕੇ 3 ਲੱਖ 11 ਹਜ਼ਾਰ ਕਿਉਸਿਕ ਹੋ ਗਈ ਹੈ ਤੇ ਇਹ ਇਕ ਵੱਡੇ ਖ਼ਤਰੇ ਦਾ ਸੰਕੇਤ ਹੈ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਸ਼ਾਸਨ ਵੱਲੋਂ 12 ਰਾਹਤ ਕੇਂਦਰ ਚਲਾਏ ਜਾ ਰਹੇ ਹਨ ਤੇ ਜ਼ਰੂਰਤ ਪਈ ਤਾਂ ਹੋਰ ਰਾਹਤ ਕੇਂਦਰ ਵੀ ਤੁਰੰਤ ਸ਼ੁਰੂ ਕਰ ਦਿੱਤੇ ਜਾਣਗੇ ਇਸ ਲਈ ਲੋਕ ਸੁਰੱਖਿਅਤ ਥਾਂ 'ਤੇ ਆਉਣ ਨੂੰ ਤਰਜੀਹ ਦੇਣ | ਇਸੇ ਤਰ੍ਹਾਂ ਉਨ੍ਹਾਂ ਨੇ ਸੁਰੱਖਿਅਤ ਥਾਵਾਂ ਦੇ ਲੋਕਾਂ ਨੂੰ ਕਾਂਵਾਂ ਵਾਲੀ ਬੰਨ੍ਹ 'ਤੇ ਪਾਣੀ ਵੇਖਣ ਨਾ ਜਾਣ ਦੀ ਅਪੀਲ ਵੀ ਕੀਤੀ ਹੈ ਕਿਉਂਕਿ ਇਸ ਬੰਨ੍ਹ 'ਤੇ ਪਹਿਲਾਂ ਹੀ ਪਾਣੀ ਦਾ ਵਹਾਅ ਜ਼ਿਆਦਾ ਹੈ ਤੇ ਇਸ ਤੇ ਜ਼ਿਆਦਾ ਦਬਾਅ ਪੈਣ ਨਾਲ ਇਸ ਨੂੰ ਨੁਕਸਾਨ ਹੋ ਸਕਦਾ ਹੈ | ਵਿਭਾਗ ਦੀਆਂ ਟੀਮਾਂ ਪਹਿਲਾਂ ਹੀ ਇਸ ਬੰਨ੍ਹ ਨੂੰ ਲਗਾਤਾਰ ਮਜ਼ਬੂਤ ਕਰਨ ਲਈ ਕੰਮ ਕਰ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲੇ੍ਹ 'ਚ ਹੁਣ ਤੱਕ ਐਨ.ਡੀ.ਆਰ.ਐਫ., ਫ਼ੌਜ 'ਤੇ ਸਿਵਲ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ 2422 ਲੋਕਾਂ ਨੂੰ ਬਾਹਰ ਕੱਢਿਆ ਗਿਆ ਤੇ ਰਾਹਤ ਕੈਂਪਾਂ 'ਚ 1498 ਲੋਕ ਰਹਿ ਰਹੇ ਹਨ ਜਿਨ੍ਹਾਂ ਦੀ ਪ੍ਰਸ਼ਾਸਨ ਹਰ ਸੰਭਵ ਮਦਦ ਕਰ ਰਿਹਾ ਹੈ | ਇਸੇ ਤਰ੍ਹਾਂ ਲੋਕਾਂ ਨੂੰ 7117 ਰਾਸ਼ਨ ਕਿੱਟਾਂ ਤੇ 3779 ਥੈਲੇ ਕੈਟਲ ਫੀਡ ਦੀ ਵੰਡ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਤੱਕ ਪਹੁੰਚਾਈ ਜਾ ਰਹੀ ਹੈ ਹਰ ਸੰਭਵ ਮਦਦ- ਵਿਧਾਇਕ ਸਵਨਾ ਅਗਲੀ ਖ਼ਬਰ ਕੰਵਲ ਕਾਲੜਾ ਨੇ ਸਹਿ ਇੰਚਾਰਜ ਡਾਲਵੀ ਨਾਲ ਕੀਤੀ ਮੁਲਾਕਾਤ
Ad Position 24