ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਹਤ ਸਮਗਰੀ ਸਟੋਰ ਕਰਨ ਲਈ ਬਣੇ ਡੰਪ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਜਾਇਜ਼ਾ ਲਿਆ | ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਸਰਕਾਰ ਵਲੋਂ ਹੋਰ ਵੀ ਰਾਹਤ ਸਮਗਰੀ ਹਰ ਪੀੜਤਾਂ ਦੀ ਮਦਦ ਲਈ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਘੜੀ ਵਿਚ ਉਹ ਹੜ੍ਹ ਪੀੜਤ ਲੋਕਾਂ ਦੇ ਨਾਲ ਖੜੇ ਹਨ |